Home ਹਰਿਆਣਾ ਝੱਜਰ ਦੇ ਕਾਂਗਰਸੀ ਵਿਧਾਇਕ ਕੁਲਦੀਪ ਵਤਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਝੱਜਰ ਦੇ ਕਾਂਗਰਸੀ ਵਿਧਾਇਕ ਕੁਲਦੀਪ ਵਤਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਝੱਜਰ : ਝੱਜਰ ਦੇ ਬਾਦਲੀ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਵਤਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੋਸ਼ੀ ਨੇ ਵਿਧਾਇਕ ਨੂੰ ਫ਼ੋਨ ਕੀਤਾ ਅਤੇ ਲਗਭਗ 10 ਮਿੰਟਾਂ ਤੱਕ ਗੰਦੀਆਂ ਗਾਲ੍ਹਾਂ ਕੱਢੀਆਂ। ਵਿਧਾਇਕ ਕੁਲਦੀਪ ਦਾ ਕਹਿਣਾ ਹੈ ਕਿ ਦੋਸ਼ੀ ਪਹਿਲਾਂ ਸੰਪਤ ਸਿੰਘ ਅਤੇ ਦਿਗਵਿਜੇ ਚੌਟਾਲਾ ਨੂੰ ਧਮਕੀਆਂ ਦੇ ਚੁੱਕਾ ਹੈ। ਉਸਨੇ ਹਰਿਆਣਾ ਦੇ 12 ਆਗੂਆਂ ਦੇ ਨਾਮ ਵੀ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਧਮਕੀਆਂ ਮਿਲੀਆਂ ਹਨ। ਵਿਧਾਇਕ ਨੇ ਖੁਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਵਿਧਾਇਕ ਵਤਸ ਨੇ ਕਿਹਾ ਕਿ ਦੋਸ਼ੀ ਨੇ ਮਾਂ-ਭੈਣ ਦੀਆਂ ਗਾਲਾ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਉਸਨੂੰ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ, ਪਰ ਕਦੇ ਵੀ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਉਸਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਨੂੰ ਵੀ ਇਸ ਦੀ ਰਿਕਾਰਡਿੰਗ ਦੇ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version