Home ਯੂਪੀ ਖ਼ਬਰਾਂ ਝਾਂਸੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਕੀਤਾ...

ਝਾਂਸੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

0

ਝਾਂਸੀ: ਉੱਤਰ ਪ੍ਰਦੇਸ਼ ਦੀ ਝਾਂਸੀ ਪੁਲਿਸ ਨੇ ਬੀਤੀ ਰਾਤ ਨੂੰ ਦੋ ਇਲਾਕਿਆਂ ‘ਚ ਹੋਏ ਮੁਕਾਬਲੇ ਦੌਰਾਨ ਦੋ ਵੱਖ-ਵੱਖ ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਸੁਪਰਡੈਂਟ (ਸਿਟੀ) ਪ੍ਰੀਤੀ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨੂੰ ਚਾਰ ਸਕੂਟੀ ਸਵਾਰ ਬਦਮਾਸ਼ਾਂ ਨੇ ਮਹਾਰਾਜਗੰਜ ਇਲਾਕੇ ਦੇ ਰਹਿਣ ਵਾਲੇ ਹੇਮੰਤ ਅਤੇ ਉਸ ਦੇ ਦੋਸਤ ਸੋਹੇਲ, ਜੋ ਕਿ ਸਟੇਸ਼ਨ ਤੋਂ ਚਿਤਰਾ ਰੋਡ ‘ਤੇ ਖਾਣਾ ਖਾਣ ਜਾ ਰਹੇ ਸਨ, ਨੂੰ ਰੋਕ ਕੇ ਉਨ੍ਹਾਂ ਕੋਲੋਂ 3000 ਰੁਪਏ ਅਤੇ ਮੋਬਾਇਲ ਫੋਨ ਲੁੱਟ ਲਿਆ। ਇਸ ਦੌਰਾਨ ਲੋਕਾਂ ਨੇ ਇੱਕ ਬਦਮਾਸ਼ ਨੂੰ ਫੜ ਲਿਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਨ੍ਹਾਂ ਬਦਮਾਸ਼ਾਂ ਦੀ ਤਫ਼ਤੀਸ਼ ਦੌਰਾਨ ਪੁਲੀਆ ਨੰਬਰ 9 ਰੋਡ ‘ਤੇ ਨਵਾਬਾਦ ਪੁਲਿਸ ਸਟੇਸ਼ਨ ਨਾਲ ਹੋਏ ਮੁਕਾਬਲੇ ਦੌਰਾਨ ਮੁਹੰਮਦ ਸੁਲਤਾਨ ਅਤੇ ਸਲੀਮ ਨਾਮਕ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ।

ਸਿੰਘ ਨੇ ਦੱਸਿਆ ਕਿ ਪੁਲਿਸ ਦੂਜੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਇਸੇ ਤਰ੍ਹਾਂ ਸਿਪਰੀ ਬਾਜ਼ਾਰ ਇਲਾਕੇ ‘ਚ ਅਗਸਤ ਮਹੀਨੇ ਦੌਰਾਨ ਦਾਜ ਹੱਤਿਆ ਕਾਂਡ ‘ਚ ਭਗੌੜੇ ਸ਼ਿਵਾਨੀ ਦੇ ਪਤੀ ਯਸ਼ ਠਾਕੁਰ ਨੂੰ ਵੀ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ । ਉਸ ਨੇ ਦੱਸਿਆ ਕਿ ਮੁਕਾਬਲੇ ‘ਚ ਲੱਤਾਂ ‘ਚ ਗੋਲੀ ਲੱਗਣ ਤੋਂ ਬਾਅਦ ਯਸ਼ ਠਾਕੁਰ ਅਤੇ ਸੁਲਤਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version