ਅੰਮ੍ਰਿਤਸਰ: ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸਕਾ ਵਿੱਚ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸਰਕਾਰੀ ਟੈਂਕੀ ਵਾਲੀ ਜਗ੍ਹਾ ਤੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ। ਟੀਮ ਨੇ ਮੌਕੇ ਤੋਂ 10 ਡਰੰਮਾਂ ਵਿੱਚ ਭਰੀ ਕਰੀਬ 1800 ਲੀਟਰ ਲਾਹਣ ਜ਼ਬਤ ਕੀਤੀ ਹੈ। ਜਾਣਕਾਰੀ ਮੁਤਾਬਕ ਲਾਹਣ ਲਾਵਾਰਿਸ ਹਾਲਤ ਵਿੱਚ ਮਿਲੀ, ਜਿਸ ਕਾਰਨ ਮੌਕੇ ’ਤੇ ਇਸਦੇ ਮਾਲਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।











