Home ਦੇਸ਼ ‘ਕਾਕਰੋਚ ਜਨਤਾ ਪਾਰਟੀ’ ਨੂੰ ਦਿੱਲੀ ਹਾਈ ਕੋਰਟ ਤੋਂ ਲੱਗਾ ਵੱਡਾ ਝਟਕਾ

‘ਕਾਕਰੋਚ ਜਨਤਾ ਪਾਰਟੀ’ ਨੂੰ ਦਿੱਲੀ ਹਾਈ ਕੋਰਟ ਤੋਂ ਲੱਗਾ ਵੱਡਾ ਝਟਕਾ

0

ਨਵੀਂ ਦਿੱਲੀ: ‘ਕਾਕਰੋਚ ਜਨਤਾ ਪਾਰਟੀ’ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਪਾਰਟੀ ਦੇ “ਐਕਸ “ਖਾਤੇ ਦੀ ਤੁਰੰਤ ਬਹਾਲੀ ਲਈ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਦੁਆਰਾ ਦਾਇਰ ਪਟੀਸ਼ਨ ‘ਤੇ ਹਾਈ ਕੋਰਟ ਦੇ ਜਸਟਿਸ ਪੁਰਸ਼ੇਂਦਰ ਕੁਮਾਰ ਕੌਰਵ ਨੇ ਸੁਣਵਾਈ ਕੀਤੀ।

ਚੀਫ਼ ਜਸਟਿਸ ਨੇ ਸਪੱਸ਼ਟੀਕਰਨ ਕੀਤਾ ਜਾਰੀ
ਇਸ ਪੂਰੇ ਵਿਵਾਦ ‘ਤੇ 16 ਮਈ ਨੂੰ ਚੀਫ਼ ਜਸਟਿਸ ਨੇ ਆਪਣੀ ਟਿੱਪਣੀ ਨੂੰ ਲੈ ਕੇ ਸਖ਼ਤ ਸ਼ਬਦਾਂ ਵਿੱਚ ਸਪੱਸ਼ਟੀਕਰਨ ਜਾਰੀ ਕੀਤਾ ਸੀ । ਉਨ੍ਹਾਂ ਕਿਹਾ ਸੀ ਕਿ ਮੀਡੀਆ ਰਿਪੋਰਟਾਂ ਤੋਂ ਬਹੁਤ ਦੁੱਖ ਹੋਇਆ ਹੈ ਜਿਨ੍ਹਾਂ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਉਨ੍ਹਾਂ ਨੇ ਨੌਜਵਾਨਾਂ ਦੀ ਆਲੋਚਨਾ ਕੀਤੀ ਹੈ। ਸੀ.ਜੇ.ਆਈ. ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸਿਰਫ਼ ਉਨ੍ਹਾਂ ਲੋਕਾਂ ‘ਤੇ ਸਨ ਜੋ ਜਾਅਲੀ ਅਤੇ ਗੈਰ-ਕਾਨੂੰਨੀ ਡਿਗਰੀਆਂ ‘ਤੇ ਭਰੋਸਾ ਕਰਕੇ ਕਾਨੂੰਨੀ ਪੇਸ਼ੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਮੀਡੀਆ ਦੇ ਇੱਕ ਹਿੱਸੇ ਨੇ ਉਨ੍ਹਾਂ ਦੇ ਸ਼ਬਦਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ।

NO COMMENTS

LEAVE A REPLY

Please enter your comment!
Please enter your name here

Exit mobile version