Home ਪੰਜਾਬ ਨਗਰ ਕੌਂਸਲ ਚੋਣਾਂ ਲਈ ਕਮਲ ਕੁਮਾਰ ਗਰਗ ਨੂੰ ਚੋਣ ਅਬਜ਼ਰਵਰ ਕੀਤਾ ਗਿਆ...

ਨਗਰ ਕੌਂਸਲ ਚੋਣਾਂ ਲਈ ਕਮਲ ਕੁਮਾਰ ਗਰਗ ਨੂੰ ਚੋਣ ਅਬਜ਼ਰਵਰ ਕੀਤਾ ਗਿਆ ਨਿਯੁਕਤ

0

ਗੁਰਦਾਸਪੁਰ : ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਨੇ ਜ਼ਿਲ੍ਹਾ ਗੁਰਦਾਸਪੁਰ, ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਲਈ ਕਮਲ ਕੁਮਾਰ ਗਰਗ (ਆਈ.ਏ.ਐਸ.) ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਹੈ। ਅੱਜ ਉਹ ਗੁਰਦਾਸਪੁਰ ਪੁੱਜੇ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀ ਕੇਂਦਰਾਂ ‘ਤੇ ਉਮੀਦਵਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿ ਰਿਆ ਨੂੰ ਸਖ਼ਤੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਚੋਣ ਅਬਜ਼ਰਵਰਾਂ ਨੇ ਵੋਟਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਵੋਟਿੰਗ ਵਾਲੇ ਦਿਨ ਬਿਨਾਂ ਕਿਸੇ ਮੁਸ਼ਕਲ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚੋਣ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98888-36658 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ observermcelection@gmail.com ‘ਤੇ ਈ-ਮੇਲ ਕੀਤੀ ਜਾ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version