Homeਹਰਿਆਣਾਕਰਨਾਲ ਪੁਲਿਸ ਨੇ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਕੀਤਾ ਪਰਦਾਫਾਸ਼

ਕਰਨਾਲ ਪੁਲਿਸ ਨੇ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਕੀਤਾ ਪਰਦਾਫਾਸ਼

ਕਰਨਾਲ: ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਰਨਾਲ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ. ਅਤੇ ਆਈ.ਜੀ. ਕਰਨਾਲ ਰੇਂਜ ਦੀ ਸਾਂਝੀ ਟੀਮ ਨੇ ਪਿੰਡ ਮੋਦੀਪੁਰ ਨੇੜੇ ਸਥਿਤ ਬੰਦ ਪਏ ਪੋਲਟਰੀ ਫਾਰਮ ‘ਤੇ ਛਾਪਾ ਮਾਰ ਕੇ ਇਕ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਪਟਾਕਿਆਂ ਅਤੇ ਬਾਰੂਦ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਬੰਦ ਹੈਚਰੀ ਵਿੱਚ ਤਿਆਰ ਕੀਤੀ ਜਾ ਰਹੀ ਸੀ ਵਿਸਫੋਟਕ ਸਮੱਗਰੀ
ਜਾਂਚ ‘ਚ ਸਾਹਮਣੇ ਆਇਆ ਕਿ ਕੈਰਾਨਾ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸ਼ਹੀਰ ਨਾਂ ਦਾ ਵਿਅਕਤੀ ਬਿਨਾਂ ਕਿਸੇ ਲਾਇਸੈਂਸ ਅਤੇ ਸੁਰੱਖਿਆ ਮਾਪਦੰਡਾਂ ਤੋਂ ਇਸ ਗੈਰ-ਕਾਨੂੰਨੀ ਫੈਕਟਰੀ ਨੂੰ ਚਲਾ ਰਿਹਾ ਸੀ। ਪੁਲਿਸ ਦੀ ਛਾਪੇਮਾਰੀ ਦੌਰਾਨ ਮੌਕੇ ‘ਤੇ ਇੱਕ ਦਰਜਨ ਤੋਂ ਵੱਧ ਕਰਮਚਾਰੀ ਪਟਾਕੇ ਬਣਾਉਂਦੇ ਹੋਏ ਰੰਗੇ ਹੱਥੀਂ ਫੜ੍ਹੇ ਗਏ , ਜਿੰਨ੍ਹਾਂ ਵਿੱਚ ਮਾਸੂਮ ਬੱਚੇ ਵੀ ਸ਼ਾਮਲ ਸਨ ।

ਕਾਨੂੰਨੀ ਕਾਰਵਾਈ ਅਤੇ ਜਾਂਚ ਜਾਰੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰਾਂ ਅਤੇ ਬੱਚਿਆਂ ਵੱਲੋਂ ਇਹ ਜਾਨਲੇਵਾ ਕੰਮ ਬਿਨਾਂ ਕਿਸੇ ਮਨਜ਼ੂਰੀ ਜਾਂ ਸੇਫਟੀ ਕਿੱਟ ਤੋਂ ਬਿਨਾਂ ਕਿਸੇ ਅਣਸੁਖਾਵੀਂ ਘਟਨਾ ਤੋਂ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਨੇ ਮੌਕੇ ਤੋਂ ਸਾਰਾ ਸਾਮਾਨ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਨੂੰ ਟਰੇਸ ਕਰਨ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments