Homeਹਰਿਆਣਾਕਰਨਾਲ ਨੇ ਸਵੱਛ ਭਾਰਤ ਅਭਿਆਨ ’ਚ ਤੀਜਾ ਸਥਾਨ ਕੀਤਾ ਪ੍ਰਾਪਤ

ਕਰਨਾਲ ਨੇ ਸਵੱਛ ਭਾਰਤ ਅਭਿਆਨ ’ਚ ਤੀਜਾ ਸਥਾਨ ਕੀਤਾ ਪ੍ਰਾਪਤ

ਹਰਿਆਣਾ : ਕਰਨਾਲ ਦੇ ਜ਼ਿਲ੍ਹਾ ਸਕੱਤਰੇਤ ਹਾਲ ਵਿੱਚ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਤਹਿਤ ਸਵੱਛ ਸ਼ਹਿਰ ਜੋੜੀ-ਸਮਝੌਤਾ ਗਿਆਪਨ ਹਸਤਾਖਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛਤਾ ਪ੍ਰਤੀ ਮਾਰਗਦਰਸ਼ਨ ਲਈ ਕਰਨਾਲ ਨਗਰ ਨਿਗਮ ਵੱਲੋਂ ਪ੍ਰਦੇਸ਼ ਦੇ 5 ਸ਼ਹਿਰਾਂ ਦੀਆਂ ਨਗਰ ਪਾਲਿਕਾਵਾਂ ਨਾਲ ਐਮ.ਓ.ਯੂ. ਕੀਤਾ ਗਿਆ। ਕੇਂਦਰੀ ਊਰਜਾ, ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ਼੍ਰੀ ਮਨੋਹਰ ਲਾਲ ਸੋਨੀਪਤ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਅਤੇ ਸਵੱਛ ਸ਼ਹਿਰ ਜੋੜੀ ‘ਤੇ ਚਾਨਣਾ ਪਾਇਆ।

ਇਸ ਮੌਕੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਰਨਾਲ ਨੇ ਸਵੱਛ ਭਾਰਤ ਅਭਿਆਨ ਵਿੱਚ ਦੇਸ਼ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਹੁਣ ਕਰਨਾਲ ਰਾਜ ਦੇ ਪੰਜ ਸ਼ਹਿਰਾਂ: ਸੀਵਾਨ ਅਤੇ ਰਾਜੌਂਦ (ਕੈਥਲ), ਇਸਮਾਈਲਾਬਾਦ (ਕੁਰੂਕਸ਼ੇਤਰ), ਨਾਰਨੌਦ (ਹਿਸਾਰ), ਅਤੇ ਕਾਲਾਂਵਾਲੀ (ਸਿਰਸਾ) ਨੂੰ ਸਫਾਈ ਬਾਰੇ ਮਾਰਗਦਰਸ਼ਨ ਕਰੇਗਾ। ਅੱਜ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਉਨ੍ਹਾਂ ਕਿਹਾ ਕਿ ਹੋਰ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼, ਸੁੰਦਰ ਅਤੇ ਹਰਾ ਭਰਾ ਬਣਾਉਣ ਲਈ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਹਰਿਆਣਾ ਦੇ ਸ਼ਹਿਰਾਂ ਦੇ ਵਿਚਕਾਰ ਵੀ ਸਵੱਛਤਾ ਦੀ ਪ੍ਰਤੀਯੋਗਤਾ ਆਯੋਜਿਤ ਕਰਾਂਗੇ। ਅਸੀਂ ਹਰਿਆਣਾ ਦੇ ਸ਼ਹਿਰਾਂ ਦੀ ਰੈਂਕਿੰਗ ਵੀ ਤੈਅ ਕੀਤੀ ਹੈ। ਉਸਦੇ ਲਈ ਕੁਝ ਪੈਰਾਮੀਟਰ ਵੀ ਤੈਅ ਕੀਤੇ ਹਨ। ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪਰਿਸ਼ਦ ਖੇਤਰ ਵਿੱਚ ਸਾਫ਼-ਸਫ਼ਾਈ ਦੇ ਲਈ ਨਿਰੰਤਰ ਕੰਮ ਕਰ ਰਹੇ ਹਨ ਤਾਂ ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜੋ ਸੁਪਨਾ ਹੈ ਕਿ ਪ੍ਰਦੇਸ਼ ਸਾਫ਼ – ਸੁਥਰਾ ਹੋਵੇ, ਸ਼ਹਿਰ ਸਵੱਛ ਹੋਣ, ਹਰੇ ਭਰੇ ਹੋਣ, ਉਸਨੂੰ ਸਾਕਾਰ ਕੀਤਾ ਜਾ ਸਕੇ।

ਸਾਰੇ ਮਿਲ ਕੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਵੱਛਤਾ ਮੁਹਿੰਮ ਨੂੰ ਸਫਲ ਬਣਾਈਏ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵੱਛਤਾ ਵਿੱਚ ਉੱਚ ਦਰਜੇ ਵਾਲੇ ਸ਼ਹਿਰਾਂ ਨੇ ਅੱਜ ਪੰਜ ਹੋਰ ਸ਼ਹਿਰਾਂ ਨੂੰ ਅਪਣਾਇਆ ਹੈ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ। ਪਿਛਲੇ ਸਵੱਛਤਾ ਸਰਵੇਖਣ ਵਿੱਚ ਕਰਨਾਲ ਦੇ ਨਾਲ-ਨਾਲ ਸੋਨੀਪਤ ਨੇ ਵੀ ਬਿਹਤਰ ਰੈਂਕ ਪ੍ਰਾਪਤ ਕੀਤਾ ਸੀ। ਅੱਜ ਸੋਨੀਪਤ ਨੇ ਹੋਡਲ, ਨਾਰਨੌਲ, ਪਟੌਦੀ ਮੰਡੀ, ਫਰੂਖਨਗਰ ਅਤੇ ਕੁੰਡਲੀ ਨੂੰ ਗੋਦ ਲਿਆ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਅਸੀਂ ਸਭ ਦੀ ਜ਼ਿੰਮੇਵਾਰੀ ਹੈ ਕਿ ਪ੍ਰਧਾਨ ਮੰਤਰੀ ਦੇ ਕੁਸ਼ਲ ਨੇਤ੍ਰਿਤਵ ਵਿੱਚ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਨੂੰ ਸਫਲ ਬਣਾਈਏ।

ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ

ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੋਨੇ ਦੀ ਖਰੀਦ ਜਾਰੀ ਹੈ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਡੀਆਂ ਵਿੱਚ ਇਲੈਕਟ੍ਰਾਨਿਕ ਕਾਂਟੇ ਲੱਗਣ। ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਤਰੀਕੇ ਨਾਲ ਹੋਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਅਧਿਕਾਰੀ ਦੀ ਨਿਯੁਕਤੀ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਵਿਵਸਥਾ ਦੀ ਨਿਗਰਾਨੀ ਲਈ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਵਿੱਚ ਤਾਂ ਫਸਲ ਦੇ ਨੁਕਸਾਨ ਦੀ ਭਰਪਾਈ ਨਹੀਂ ਹੁੰਦੀ ਸੀ। ਕਿਸਾਨ ਸਹਾਇਤਾ ਲਈ ਤੱਕਦਾ ਰਹਿੰਦਾ ਸੀ, ਇੱਕ-ਦੋ ਰੁਪਏ ਦਾ ਚੈੱਕ ਭੇਜਿਆ ਜਾਂਦਾ ਸੀ। ਜਦਕਿ ਸਾਡੀ ਸਰਕਾਰ ਨੇ ਫਸਲਾਂ ਦੇ ਹੋਏ ਨੁਕਸਾਨ ਦਾ ਜਲਦ ਭੁਗਤਾਨ ਯਕੀਨੀ ਬਣਾਇਆ ਹੈ। ਇਸ ਵਾਰ ਵੀ ਨੁਕਸਾਨ-ਪੂਰਤੀ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕਿਸਾਨਾਂ ਨੂੰ ਜਲਦੀ ਹੀ ਜਾਂਚ ਤੋਂ ਬਾਅਦ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।

ਇਸ ਮੌਕੇ ‘ਤੇ ਕਰਨਾਲ ਦੇ ਵਿਧਾਇਕ ਸ੍ਰੀ ਜਗਮੋਹਨ ਆਨੰਦ, ਅਸੰਧ ਦੇ ਵਿਧਾਇਕ ਸ੍ਰੀ ਯੋਗਿੰਦਰ ਰਾਣਾ, ਸ਼ਹਿਰੀ ਸਥਾਨਕ ਬਾਡੀ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਪੰਕਜ, ਡਿਪਟੀ ਕਮਿਸ਼ਨਰ ਉੱਤਮ ਸਿੰਘ, ਮੇਅਰ ਸ਼੍ਰੀਮਤੀ ਰੇਣੂਬਾਲਾ ਗੁਪਤਾ ਅਤੇ ਵੱਖ-ਵੱਖ ਨਗਰ ਪਾਲਿਕਾਵਾਂ ਦੇ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments