Home ਦੇਸ਼ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਾਮਈਆ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਾਮਈਆ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

0

ਬੈਂਗਲੁਰੂ : ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਾਮਈਆ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਕੇਂਦਰ ਨੂੰ ਰਾਜ ਦੇ ਗੰਨਾ ਕਿਸਾਨਾਂ ਦੇ ਹਿੱਤ ਵਿੱਚ ਮੁੱਲ ਤੈਅ ਕਰਨ ਅਤੇ ਫ਼ਸਲ ਮੁਆਵਜ਼ੇ ਸਮੇਤ ਕਈ ਪ੍ਰੋਜੈਕਟਾਂ ਨੂੰ ਜਲਦੀ ਮਨਜ਼ੂਰ ਕਰਨ ਦੀ ਬੇਨਤੀ ਕਰਨਗੇ।

ਮੁੱਖ ਮੰਤਰੀ ਅੱਜ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸਿੱਧਾਰਾਮਈਆ ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨੂੰ ਗੰਨੇ ਦੇ ਵਿਗਿਆਨਕ ਮੁੱਲ ਨਿਰਧਾਰਨ, ਫ਼ਸਲ ਨੁਕਸਾਨ ਮੁਆਵਜ਼ੇ ਅਤੇ ਸਿੰਚਾਈ ਪ੍ਰੋਜੈਕਟਾਂ ਨੂੰ ਜਲਦੀ ਮਨਜ਼ੂਰੀ ਦੇਣ ਦੀ ਬੇਨਤੀ ਕਰਨਗੇ। ਇਸ ਤੋਂ ਬਾਅਦ ਸ਼ਾਮ 7 ਵਜੇ ਉਹ ਦਿੱਲੀ ਤੋਂ ਬੈਂਗਲੁਰੂ ਦੇ ਲਈ ਰਵਾਨਾ ਹੋਣਗੇ।

ਸਿੱਧਾਰਾਮਈਆ ਦਿੱਲੀ ਦੌਰੇ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੀ ਮਿਲਣਗੇ। ਖੜਗੇ ਨਾਲ ਮੁਲਾਕਾਤ ਦੌਰਾਨ ਸਿੱਧਾਰਮਈਆ ਕਰਨਾਟਕ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਇਲਾਵਾ ਹੋਰ ਸਿਆਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version