Home ਦੇਸ਼ ਕਰਨਾਟਕ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ...

ਕਰਨਾਟਕ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

0

ਕਰਨਾਟਕ : ਕਰਨਾਟਕ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਜ ਦੇ ਬਜਟ ਸੈਸ਼ਨ ਦੇ ਦੌਰਾਨ ਮੁੱਖ ਮੰਤਰੀ ਸਿੱਧਰਮਈਆ ਨੇ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਫੈਸਲੇ ਦਾ ਐਲਾਨ ਕੀਤਾ। ਬੱਚਿਆਂ ‘ਤੇ ਮੋਬਾਈਲ ਫੋਨ ਦੇ ਜ਼ਿਆਦਾ ਵਰਤੋਂ ਦੇ ਹੋਣ ਵਾਲੇ ਮਾੜੇ ਪ੍ਰਭਾਵ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਨੇ ਰਾਜ ਉੱਚ ਸਿੱਖਿਆ ਪ੍ਰੀਸ਼ਦ ਦੇ ਉਪ-ਕੁਲਪਤੀਆਂ ਨਾਲ ਇੱਕ ਮੀਟਿੰਗ ਕੀਤੀ ਸੀ। ਇਸ ਦੌਰਾਨ, ਉਨ੍ਹਾਂ ਨੇ ਆਸਟ੍ਰੇਲੀਆ ਦਾ ਉਦਾਹਰਣ ਦਿੰਦੇ ਹੋਏ ਉਮਰ-ਅਧਾਰਤ ਸੋਸ਼ਲ ਮੀਡੀਆ ਪਾਬੰਦੀਆਂ ‘ਤੇ ਚਰਚਾ ਕੀਤੀ ਸੀ। ਸਰਕਾਰ ਨੇ ਇਸ ਵਿਸ਼ੇ ‘ਤੇ ਅੰਤਰਰਾਸ਼ਟਰੀ ਮਾਡਲਾਂ ਦਾ ਅਧਿਐਨ ਕਰਨ ਦਾ ਵੀ ਫੈਸਲਾ ਲਿਆ ਸੀ।

ਪਾਬੰਦੀ ਲਗਾਉਣ ਵਾਲਾ ਦੇਸ਼ ਦਾ ਪਹਿਲਾ ਰਾਜ

ਕਰਨਾਟਕ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਜਿੱਥੇ ਬੱਚਿਆਂ ਦੇ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਈ ਗਈ ਹੈ। ਕਰਨਾਟਕ ਦੀ ਰਾਹ ’ਤੇ ਚੱਲਦੇ ਹੋਏ, ਹੁਣ ਗੋਆ, ਮਹਾਰਾਸ਼ਟਰ ਅਤੇ ਬਿਹਾਰ ਵਰਗੇ ਰਾਜ ਵੀ ਇਸ ਪਹੁੰਚ ‘ਤੇ ਵਿਚਾਰ ਕਰ ਰਹੇ ਹਨ। ਇਸ ਮੁੱਦੇ ਦਾ ਅਧਿਐਨ ਕਰਨ ਲਈ ਇਨ੍ਹਾਂ ਰਾਜਾਂ ਵਿੱਚ ਟਾਸਕ ਫੋਰਸਾਂ ਦਾ ਗਠਨ ਵੀ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੀ ਕਰ ਰਹੀ ਹੈ ਵਿਚਾਰ

ਹਾਲ ਹੀ ਵਿੱਚ, ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ‘ਏਆਈ ਸੰਮੇਲਨ’ ਦੌਰਾਨ, ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਬੱਚਿਆਂ ਵਿੱਚ ਸੋਸ਼ਲ ਮੀਡੀਆ ਦੀ ਵੱਧ ਰਹੀ ਲਤ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਸੰਕੇਤ ਦਿੱਤਾ ਕਿ ਕੇਂਦਰ ਸਰਕਾਰ ਅਜਿਹੀਆਂ ਪਾਬੰਦੀਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version