Homeਦੇਸ਼ਆਉਣ ਵਾਲੀ ਸ਼੍ਰੀ ਅਮਰਨਾਥ ਯਾਤਰਾ ਨੂੰ ਧਿਆਨ 'ਚ ਰੱਖਦੇ ਹੋਏ ਸ਼ਰਧਾਲੂਆਂ ਦੀ...

ਆਉਣ ਵਾਲੀ ਸ਼੍ਰੀ ਅਮਰਨਾਥ ਯਾਤਰਾ ਨੂੰ ਧਿਆਨ ‘ਚ ਰੱਖਦੇ ਹੋਏ ਸ਼ਰਧਾਲੂਆਂ ਦੀ ਸਿਹਤ ਜਾਂਚ ਲਈ ਇਕ ਵਿਸ਼ੇਸ਼ ਮੈਡੀਕਲ ਕਾਊਂਟਰ ਸਥਾਪਿਤ ਕੀਤਾ ਗਿਆ

ਰਾਜੌਰੀ: ਆਉਣ ਵਾਲੀ ਸ਼੍ਰੀ ਅਮਰਨਾਥ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਰਧਾਲੂਆਂ ਦੀ ਸਿਹਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਰਾਜੌਰੀ ਵਿਖੇ ਇਕ ਵਿਸ਼ੇਸ਼ ਮੈਡੀਕਲ ਕਾਊਂਟਰ ਸਥਾਪਿਤ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮੈਡੀਕਲ ਸੁਪਰਡੈਂਟ ਡਾ: ਜਾਵੇਦ ਇਕਬਾਲ ਨੇ ਦੱਸਿਆ ਕਿ ਸ਼੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਜ਼ਰੂਰੀ ਸਿਹਤ ਜਾਂਚ ਅਤੇ ਮੈਡੀਕਲ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਇਹ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ‘ਤੇ ਜਾਣ ਤੋਂ ਪਹਿਲਾਂ ਹਰੇਕ ਸ਼ਰਧਾਲੂ ਦੀ ਸਿਹਤ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ, ਤਾਂ ਜੋ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਸਮੱਸਿਆ ਤੋਂ ਬਚਿਆ ਜਾ ਸਕੇ।

ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਡਾ: ਜਾਵੇਦ ਇਕਬਾਲ ਨੇ ਕਿਹਾ ਕਿ ਇਸ ਸਾਲ ਜੋ ਵੀ ਸ਼ਰਧਾਲੂ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਦੀ ਯੋਜਨਾ ਬਣਾ ਰਹੇ ਹਨ, ਉਹ ਸਮੇਂ ਸਿਰ ਜੀ.ਐਮ.ਸੀ. ਰਾਜੌਰੀ ਵਿਖੇ ਪਹੁੰਚ ਕੇ ਆਪਣਾ ਮੈਡੀਕਲ ਚੈੱਕਅਪ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਯਾਤਰਾ ਨੂੰ ਸੁਰੱਖਿਅਤ ਅਤੇ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments