Homeਪੰਜਾਬਕੇਵਲ ਸਿੰਘ ਢਿੱਲੋਂ ਬਣੇ ਭਾਜਪਾ ਦੀ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ

ਕੇਵਲ ਸਿੰਘ ਢਿੱਲੋਂ ਬਣੇ ਭਾਜਪਾ ਦੀ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਗਈ ਇਸ 16 ਮੈਂਬਰੀ ਕਮੇਟੀ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ ਅਤੇ ਸਾਬਕਾ ਕੇਂਦਰੀ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਐਲਾਨੀ ਗਈ ਕਮੇਟੀ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਇਸ ਵਿੱਚ ਥਾਂ ਮਿਲੀ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਕੇਂਦਰੀ ਦਫ਼ਤਰ ਦੇ ਇੰਚਾਰਜ ਤਰੁਣ ਚੁੱਘ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਚੋਣ ਕਮੇਟੀ ਵਿੱਚ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਤੇ ਇੰਜੀਨੀਅਰ ਸ਼ਵੇਤ ਮਲਿਕ ਨੂੰ ਸ਼ਾਮਲ ਕੀਤਾ ਗਿਆ ਹੈ।

ਇਸੇ ਤਰ੍ਹਾਂ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ।

ਇਨ੍ਹਾਂ ਤੋਂ ਇਲਾਵਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਜਪਾ ਵੱਲੋਂ ਤਿੰਨ ਆਗੂਆਂ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਵੀ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ, ਸੂਬਾ ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਦੇ ਨਾਂ ਸ਼ਾਮਲ ਹਨ।

ਇਸ ਕਮੇਟੀ ਦੇ ਗਠਨ ਨੂੰ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਿਆਸੀ ਤਿਆਰੀ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

                               
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments