Homeਪੰਜਾਬਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਮੈਂਬਰ 10 ਕਿਲੋ...

ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਮੈਂਬਰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਮੁੱਖ ਮੈਂਬਰ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਫੜੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਸੀਮਾ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੇ 2 ਦਿਨ ਬਾਅਦ ਸਾਹਮਣੇ ਆਈ ਹੈ । ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਤੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀ.ਐਕਸ. ਪੰਜ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਸਨ । ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੀਆਂ ਹਦਾਇਤਾਂ ’ਤੇ ਹੈਰੋਇਨ ਦੀਆਂ ਖੇਪਾਂ ਲਿਆ ਕੇ ਅੱਗੇ ਸਪਲਾਈ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਆਪਣੇ ਘਰ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments