Homeਦੇਸ਼ਖੜਗੇ-ਰਾਹੁਲ-ਪ੍ਰਿਯੰਕਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਖੜਗੇ-ਰਾਹੁਲ-ਪ੍ਰਿਯੰਕਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਦੀ ਕਾਮਨਾ ਕੀਤੀ।

ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਆਪਣੇ ਸੰਦੇਸ਼ ਵਿੱਚ ਆਪਣੀ ਅਤੇ ਕਾਂਗਰਸ ਪਾਰਟੀ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਿਆਂ ਦਾ ਇਹ ਪਵਿੱਤਰ ਤਿਉਹਾਰ ਹਰ ਘਰ-ਵਿਹੜੇ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਦਾ ਚਾਨਣ ਫੈਲਾਏ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਜੋਤ ਹਮੇਸ਼ਾ ਜਗਦੀ ਰਹੇ ਅਤੇ ਬੇਇਨਸਾਫ਼ੀ, ਅਗਿਆਨਤਾ ਤੇ ਭੇਦਭਾਵ ਦਾ ਹਨੇਰਾ ਦੂਰ ਹੋਵੇ ਅਤੇ ਨਿਆਂ, ਸਮਾਨਤਾ ਤੇ ਸਦਭਾਵਨਾ ਦੀ ਰੌਸ਼ਨੀ ਹਰ ਵਿਅਕਤੀ ਤੱਕ ਪਹੁੰਚੇ। ਸ੍ਰੀ ਖੜਗੇ ਨੇ ਕਿਹਾ ਕਿ ਹਰ ਮਨ ਵਿੱਚ ਆਸ ਦਾ ਦੀਵਾ ਜਗੇ ਅਤੇ ਹਰ ਜੀਵਨ ਵਿੱਚ ਖੁਸ਼ੀਆਂ ਦੀ ਸਵੇਰ ਹੋਵੇ।

ਰਾਹੁਲ ਗਾਂਧੀ ਨੇ ਕਿਹਾ, ‘‘ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ।’’

ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਦੇ ਦੀਵੇ ਜਗਣ ਅਤੇ ਇਹ ਪਵਿੱਤਰ ਤਿਉਹਾਰ ਪੂਰੇ ਭਾਰਤ ਵਿੱਚ ਸੁੱਖ, ਸ਼ਾਂਤੀ, ਸਦਭਾਵਨਾ ਅਤੇ ਨਵੀਆਂ ਉਮੀਦਾਂ ਦੀ ਰੌਸ਼ਨੀ ਲੈ ਕੇ ਆਵੇ।

ਸ੍ਰੀਮਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ, ‘‘ਤੁਹਾਨੂੰ ਸਾਰਿਆਂ ਨੂੰ ਰੌਸ਼ਨੀ ਅਤੇ ਖੁਸ਼ੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ। ਭਗਵਾਨ ਸ੍ਰੀ ਗਣੇਸ਼ ਜੀ ਅਤੇ ਮਾਤਾ ਲਕਸ਼ਮੀ ਜੀ ਅੱਗੇ ਅਰਦਾਸ ਕਰਦੀ ਹਾਂ ਕਿ ਸਾਰੇ ਦੇਸ਼ ਵਾਸੀਆਂ ਦਾ ਜੀਵਨ ਖੁਸ਼ੀਆਂ ਨਾਲ ਭਰ ਜਾਵੇ ਅਤੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ ਅਤੇ ਰੌਸ਼ਨੀ ਦਾ ਸੰਚਾਰ ਹੋਵੇ।’’

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments