Homeਪੰਜਾਬਕਿਸਾਨ ਮਜ਼ਦੂਰ ਮੋਰਚਾ ਨੇ 14 ਜ਼ਿਲ੍ਹਿਆਂ 'ਚ 59 ਵੱਖ-ਵੱਖ ਥਾਵਾਂ ‘ਤੇ ਕੀਤੇ...

ਕਿਸਾਨ ਮਜ਼ਦੂਰ ਮੋਰਚਾ ਨੇ 14 ਜ਼ਿਲ੍ਹਿਆਂ ‘ਚ 59 ਵੱਖ-ਵੱਖ ਥਾਵਾਂ ‘ਤੇ ਕੀਤੇ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ: ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ, ਖੇਤ, ਪਸ਼ੂ, ਦੁਕਾਨਾਂ ਅਤੇ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ, ਫਿਰ ਵੀ ਸਰਕਾਰ ਨੇ ਹਾਲੇੇ ਤੱਕ ਕੋਈ ਪ੍ਰਭਾਵਸ਼ਾਲੀ ਰਾਹਤ ਜਾਂ ਮੁਆਵਜ਼ਾ ਨਹੀਂ ਦਿੱਤਾ ਹੈ। ਜਿਸ ਕਾਰਨ ਪੰਜਾਬ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਵੱਖ-ਵੱਖ ਸਹਿਯੋਗੀ ਸੰਗਠਨ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ 14 ਜ਼ਿਲ੍ਹਿਆਂ ਵਿੱਚ 59 ਵੱਖ-ਵੱਖ ਥਾਵਾਂ ‘ਤੇ ਕੀਤੇ ਗਏ । ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਕਈ ਜਗ੍ਹਾ ਪੁਤਲੇ ਵੀ ਸਾੜੇ ਗਏ।

ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਪਾਣੀ ਘੱਟ ਗਿਆ ਹੈ, ਪਰ ਸਰਕਾਰਾਂ ਦਾ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਆਇਆ। ਸਰਵਣ ਸਿੰਘ ਪੰਧੇਰ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 45 ਦਿਨਾਂ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ਕੋਈ ਰਾਹਤ ਫੰਡ ਨਹੀਂ ਦਿੱਤਾ ਗਿਆ ਹੈ। ਤਿੰਨ ਡੈਮਾਂ: ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਿਆ ਗਿਆ। ਇਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹੈ। ਇੱਕ ਨਿਰਪੱਖ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।

ਕਿਸਾਨ ਆਗੂ ਨੇ ਕਿਹਾ ਕਿ ਰੇਤ ‘ਤੇ ਪਾਬੰਦੀ ਹਟਾਈ ਜਾਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਰੇਤ ਦੇ ਮਾਲਕੀ ਹੱਕ ਮਿਲਣੇ ਚਾਹੀਦੇ ਹਨ। ਕਈ ਮੰਡੀਆਂ ਵਿੱਚ ਵੀ ਸਰਕਾਰੀ ਖਰੀਦ ਨਹੀਂ ਹੋ ਰਹੀ ਹੈ ਤੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਰਾਲੀ ਤੋਂ ਸਾਲਾਨਾ ਧੂੰਆਂ 6% ਤੋਂ ਵੱਧ ਨਹੀਂ ਹੈ। ਪਰ ਪਰਾਲੀ ਸਾੜਨ ਲਈ ਗਲਤ ਐਫ.ਆਈ.ਆਰ. ਅਤੇ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਸਿਰਫ ਪੰਜਾਬ ਦੇ ਕਿਸਾਨਾਂ ਨੂੰ ਤੰਗ ਕਰਨ ਲਈ ਅਤੇ ਮੁਆਵਜ਼ਾ ਦੇਣ ਤੋਂ ਬਚਣ ਲਈ ਨਵੇਂ ਨਵੇਂ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਜੇ ਸਰਕਾਰਾਂ ਨੇ ਅਜੇ ਵੀ ਕੁਝ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments