Homeਦੇਸ਼ਜਾਣੋ ਹੇਮੰਤ ਸੋਰੇਨ ਤੋਂ ਬਾਅਦ ਹੁਣ ਕੌਣ ਹੋਣਗੇ ਝਾਰਖੰਡ ਦੇ ਨਵੇਂ ਮੁੱਖ...

ਜਾਣੋ ਹੇਮੰਤ ਸੋਰੇਨ ਤੋਂ ਬਾਅਦ ਹੁਣ ਕੌਣ ਹੋਣਗੇ ਝਾਰਖੰਡ ਦੇ ਨਵੇਂ ਮੁੱਖ ਮੰਤਰੀ

ਝਾਰਖੰਡ: ਝਾਰਖੰਡ (Jharkhand) ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਪਾਲ ਨੇ ਸੋਰੇਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਸੋਰੇਨ ਦੇ ਅਸਤੀਫ਼ੇ ਤੋਂ ਬਾਅਦ, ਮੰਤਰੀ ਚੰਪਾਈ ਸੋਰੇਨ (Champai Soren) ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ।

ਚੰਪਾਈ ਸੋਰੇਨ ਦੀ ਅਗਵਾਈ ਹੇਠ ਸੱਤਾਧਾਰੀ ਪਾਰਟੀ ਦੇ ਵਿਧਾਇਕ ਰਾਜ ਭਵਨ ਪੁੱਜੇ ਅਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਸੱਤਾਧਾਰੀ ਪਾਰਟੀ (ਜੇਐਮਐਮ+ਕਾਂਗਰਸ+ਆਰਜੇਡੀ) ਨੇ ਰਾਜਪਾਲ ਨੂੰ ਕੁੱਲ 43 ਵਿਧਾਇਕਾਂ ਦੇ ਸਮਰਥਨ ਦੇ ਪੱਤਰ ਸੌਂਪੇ ਹਨ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਚੰਪਾਈ ਸੋਰੇਨ ਨੂੰ ਕਿਹਾ ਕਿ ਉਹ ਪੂਰੀ ਜਾਂਚ ਤੋਂ ਬਾਅਦ ਇਸ ਸਬੰਧ ਵਿੱਚ ਫ਼ੈਸਲਾ ਲੈਣਗੇ।

ਸੱਤ ਘੰਟੇ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਹੇਮੰਤ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
ਤੁਹਾਨੂੰ ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਨੇਤਾ ਹੇਮੰਤ ਸੋਰੇਨ ਨੂੰ ਕਥਿਤ ਜ਼ਮੀਨ ਧੋਖਾਧੜੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਸੱਤ ਘੰਟੇ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ, ਸੋਰੇਨ ਨੇ ਰਾਜ ਭਵਨ ਵਿੱਚ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫ਼ਾ ਸੌਂਪਿਆ ਅਤੇ ਫਿਰ ਇੱਥੇ ਈਡੀ ਦਫ਼ਤਰ ਲਿਜਾਇਆ ਗਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments