ਚੰਡੀਗੜ੍ਹ: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਦੀ ਅੰਬਾਲਾ ਛਾਉਣੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਅਤੇ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਸ ਦੇ ਨਾਲ ਹੀ , ਦੁਪਹਿਰ ਨੂੰ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਊਰਜਾ ਮੰਤਰੀ ਅਨਿਲ ਵਿਜ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਅਤੇ ਜਨਤਕ ਸੇਵਾ ਵਿੱਚ ਸ਼ਾਮਲ ਹੋਣ ਦੀ ਕਾਮਨਾ ਕੀਤੀ। ਉੱਧਰ ਦਿਨ ਭਰ ਊਰਜਾ ਮੰਤਰੀ ਅਨਿਲ ਵਿਜ ਦਾ ਹਾਲ ਜਾਣਨ ਲਈ ਸੂਬੇ ਦੇ ਭਾਜਪਾ ਨੇਤਾ ਅਤੇ ਵਰਕਰ ,ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਵੱਖ-ਵੱਖ ਸੰਗਠਨਾਂ ਦੇ ਲੋਕ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚੇ ।











