HomePunjabਲਾਡੋਵਾਲ ਟੋਲ ਪਲਾਜ਼ਾ ਨੈਸ਼ਨਲ ਹਾਈਵੇਅ ਲੱਗਾ ਭਾਰੀ ਜਾਮ

ਲਾਡੋਵਾਲ ਟੋਲ ਪਲਾਜ਼ਾ ਨੈਸ਼ਨਲ ਹਾਈਵੇਅ ਲੱਗਾ ਭਾਰੀ ਜਾਮ

ਲਾਡੋਵਾਲ : ਠੇਕਾ ਸੰਘਰਸ਼ ਕਮੇਟੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ (Ladoval Toll Plaza) ਨੈਸ਼ਨਲ ਹਾਈਵੇਅ-1 (National Highway) ‘ਤੇ ਕੀਤੀ ਗਈ ਹੜਤਾਲ ਕਾਰਨ ਭਾਰੀ ਜਾਮ ਲੱਗਾ ਹੋਇਆ ਹੈ। ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀ ਸਵੇਰੇ 10 ਵਜੇ ਤੋਂ ਹੜਤਾਲ ‘ਤੇ ਬੈਠੇ ਹਨ। ਇਸ ਕਾਰਨ ਇੱਥੇ 9 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਇਸ ਦੌਰਾਨ ਪੁਲਿਸ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਅਤੇ ਕੁਝ ਸਮੇਂ ਲਈ ਰਸਤਾ ਖੁੱਲ੍ਹਣ ਦੀ ਸੰਭਾਵਨਾ ਹੈ।

ਇਸ ਦੌਰਾਨ ਡੀ.ਸੀ.ਪੀ ਜਸਕਰਨ ਜੀਤ ਸਿੰਘ ਤੇਜਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪੁੱਜੇ। ਧਰਨਾਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ 2 ਦਿਨਾਂ ਦੇ ਅੰਦਰ ਸੂਚਿਤ ਕੀਤਾ ਜਾਵੇ ਕਿ ਰੇਟ ਵਾਪਸ ਲਏ ਜਾਣਗੇ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਰੇਟ ਵਾਪਸ ਨਾ ਕੀਤੇ ਗਏ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਉਹ ਧਰਨਾ ਖਤਮ ਕਰ ਦੇਣਗੇ ਪਰ ਜੇਕਰ ਰੇਟ ਨਾ ਘਟਾਏ ਗਏ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਦੱਸ ਦਈਏ ਕਿ ਟੋਲ ਰੇਟ ਜ਼ਿਆਦਾ ਹੋਣ ਕਾਰਨ ਟਰੱਕ ਡਰਾਈਵਰਾਂ, ਟੈਕਸੀ ਡਰਾਈਵਰਾਂ ਅਤੇ ਹੋਰ ਵਾਹਨ ਚਾਲਕਾਂ ‘ਚ ਗੁੱਸਾ ਸੀ। ਇਸ ਦੇ ਨਾਲ ਹੀ ਉਨ੍ਹਾਂ ਟੋਲ ‘ਤੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਦੋ ਦਿਨ ਪਹਿਲਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਟੋਲ ਰੇਟ ਨਾ ਘਟਾਏ ਗਏ ਤਾਂ ਧਰਨਾਕਾਰੀ ਧਰਨਾ ਦੇਣਗੇ। ਇਸ ਤੋਂ ਬਾਅਦ ਅੱਜ ਸਵੇਰ ਤੋਂ ਹੀ ਹੜਤਾਲ ਕਰ ਦਿੱਤੀ ਗਈ ਹੈ।

ਇੱਥੇ ਜ਼ਿਆਦਾਤਰ ਧੜਿਆਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਹੈ, ਜਿਸ ਕਾਰਨ ਕਈ ਕਿਲੋਮੀਟਰ ਲੰਬਾ ਜਾਮ ਲੱਗਾ ਹੋਇਆ ਹੈ। , ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪੁਲਿਸ ਦੀਆਂ ਟੀਮਾਂ ਹਾਈਵੇਅ ‘ਤੇ ਮੌਜੂਦ ਹਨ। ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਮਨਾਉਣ ‘ਚ ਲੱਗੇ ਹੋਏ ਹਨ।

ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸਾਨੂੰ ਸਿਰਫ਼ ਇੱਕੋ ਗੱਲ ਦੱਸ ਰਿਹਾ ਹੈ ਕਿ ਇਹ ਰੇਟ NHAI ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਪਾਸ ਬਣਾ ਕੇ ਇਕ ਮਹੀਨੇ ਲਈ ਹੀ ਲੋਕਾਂ ਨੂੰ ਰਾਹਤ ਦੇ ਸਕਦੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments