Home ਪੰਜਾਬ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਟੋਲ ਫਰੀ

ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਟੋਲ ਫਰੀ

0

ਜਲੰਧਰ: ਜੇਕਰ ਤੁਸੀਂ ਅੱਜ ਨੈਸ਼ਨਲ ਹਾਈਵੇ ‘ਤੇ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਟੋਲ ਫਰੀ ਰਹੇਗਾ। ਕੌਮੀ ਇਨਸਾਫ਼ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਜੋਂ ਅੱਜ , 9 ਜੂਨ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਵਸੂਲੀ ਬੰਦ ਕਰਨ ਦਾ ਐਲਾਨ ਕੀਤਾ ਹੈ।

ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਅਤੇ ਕਈ ਕੈਦੀਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਦੇ ਵਿਰੋਧ ‘ਚ ਲਾਡੋਵਾਲ ਟੋਲ ਪਲਾਜ਼ਾ ‘ਤੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾ ਸਕੇ ।

ਪੁਲਿਸ ਪੂਰੀ ਤਰ੍ਹਾਂ ਚੌਕਸ
ਪ੍ਰਦਰਸ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਟੋਲ ਪਲਾਜ਼ਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਕੌਮੀ ਇਨਸਾਫ਼ ਮੋਰਚਾ ਨੇ ਵੀ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਮੋਰਚੇ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀ ਨੇ 4 ਜੁਲਾਈ ਨੂੰ ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਅਤੇ 15 ਅਗਸਤ ਨੂੰ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version