Homeਪੰਜਾਬਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, 17 ਨਵੰਬਰ...

ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, 17 ਨਵੰਬਰ ਤੱਕ ਨਿਆਂਇਕ ਹਿਰਾਸਤ

ਮਾਨਸਾ: ਮਾਨਸਾ ਪੁਲਿਸ ਵੱਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਨੇ ਦੋਵਾਂ ਨੂੰ 17 ਨਵੰਬਰ ਤੱਕ ਪਟਿਆਲਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

ਦੋਵਾਂ ਆਗੂਆਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਇਸ ਮੌਕੇ ਲੱਖਾ ਸਿਧਾਣਾ ਵੱਲੋਂ ਵਕੀਲ ਹਰਪਾਲ ਸਿੰਘ ਖਾਰਾ ਅਤੇ ਰਣਜੋਧ ਸਿੰਘ ਭੁੱਲਰ ਪੇਸ਼ ਹੋਏ, ਜਦਕਿ ਮੋਹਨਜੀਤ ਸ਼ੇਰੋਂ ਵੱਲੋਂ ਐਡਵੋਕੇਟ ਮਨਪ੍ਰੀਤ ਸਿੰਘ ਨੇ ਪੱਖ ਰੱਖਿਆ।

ਵਕੀਲਾਂ ਮੁਤਾਬਕ, ਮਾਨਸਾ ਪੁਲਿਸ ਨੇ ਪਹਿਲਾਂ ਦੋਵਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਇਸ ਤੋਂ ਬਾਅਦ ਬੀਤੇ ਦਿਨ ਪੁਲਿਸ ਨੂੰ ਇੱਕ ਦਿਨ ਦਾ ਹੋਰ ਰਿਮਾਂਡ ਮਿਲਿਆ ਸੀ। ਅੱਜ ਪੁਲਿਸ ਵੱਲੋਂ ਮੁੜ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਹੋਰ ਪੁਲਿਸ ਰਿਮਾਂਡ ਨਹੀਂ ਦਿੱਤਾ।

ਇਸ ਤੋਂ ਬਾਅਦ ਅਦਾਲਤ ਨੇ ਦੋਵਾਂ ਨੂੰ 17 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ। ਦੋਵਾਂ ਦੀ ਅਗਲੀ ਪੇਸ਼ੀ ਨਿਰਧਾਰਤ ਮਿਤੀ ’ਤੇ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments