HomePunjabਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਹੋਏ ਨਤਮਸਤਕ

ਅੰਮ੍ਰਿਤਸਰ: ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harimandar Sahib) ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਦਰਸ਼ਨਾਂ ਲਈ ਪਹੁੰਚੀਆਂ ਹਨ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕੀਤਾ ਅਤੇ ਗੁਰੂ ਜੀ ਦਾ ਆਸ਼ੀਵਾਰ ਪ੍ਰਾਪਤ ਕੀਤਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ ਪਰ ਫਿਰ ਵੀ ਸੰਗਤਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸਾਂ ਕੀਤੀਆਂ।

ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰ ਰਹੇ ਹਨ। ਇਸੇ ਦਿਨ ਅੰਗਰੇਜ਼ੀ ਹਕੂਮਤ ਨੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਵਾ ਦਿੱਤੀਆਂ। ਜਿਸ ਕਾਰਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments