Homeਦੇਸ਼ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹੋਟਲ ’ਚ ਫਾਇਰਿੰਗ ਨਾਲ 5 ਮੌਤਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹੋਟਲ ’ਚ ਫਾਇਰਿੰਗ ਨਾਲ 5 ਮੌਤਾਂ

ਗੁਵਾਹਾਟੀ: ਅਸਾਮ ਦੇ ਗੁਵਾਹਾਟੀ ਵਿੱਚ ਬੀਤੀ ਰਾਤ ਇੱਕ ਹੋਟਲ ਵਿੱਚ ਹੋਈ ਗੋਲੀਬਾਰੀ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਵਾਰਦਾਤ ਸ਼ਹਿਰ ਦੇ ਬੋਰਾ ਸਰਵਿਸ ਇਲਾਕੇ ਵਿੱਚ ਸਥਿਤ ਹੋਟਲ ਬਿਲਾਸ ਇਨ ਵਿਖੇ ਵਾਪਰੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

ਪੁਲਿਸ ਕਮਿਸ਼ਨਰ ਪਾਰਥ ਸਾਰਥੀ ਮਹੰਤ ਮੁਤਾਬਕ, ਗੋਲੀਬਾਰੀ ਦੀ ਘਟਨਾ ਰਾਤ ਕਰੀਬ 9 ਵਜੇ ਵਾਪਰੀ। ਇਸ ਦੌਰਾਨ 6 ਲੋਕਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਰਿਪੋਰਟਾਂ ਅਨੁਸਾਰ, ਮਾਰੇ ਗਏ ਲੋਕਾਂ ਵਿੱਚ ਹੋਟਲ ਦੀ ਮਾਲਕਣ ਅਤੇ ਉਸ ਦਾ ਪੁੱਤਰ ਵੀ ਸ਼ਾਮਲ ਹਨ।

ਜਾਇਦਾਦੀ ਵਿਵਾਦ ਕਾਰਨ ਵਾਰਦਾਤ ਹੋਣ ਦਾ ਸ਼ੱਕ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀਬਾਰੀ ਪਿੱਛੇ ਹੋਟਲ ਦੇ ਲੀਜ਼ ਸਮਝੌਤੇ ਨਾਲ ਜੁੜਿਆ ਜਾਇਦਾਦੀ ਵਿਵਾਦ ਹੋ ਸਕਦਾ ਹੈ। ਹਾਲਾਂਕਿ, ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਨੂੰ ਘਟਨਾ ਤੋਂ ਲਗਭਗ ਇੱਕ ਘੰਟੇ ਦੇ ਅੰਦਰ ਕਾਬੂ ਕਰ ਲਿਆ ਗਿਆ ਸੀ। ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਮਚੀ ਹਫੜਾ-ਦਫੜੀ

ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਹੋਟਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਫਾਇਰਿੰਗ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਂਚ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਗੋਲੀਬਾਰੀ ਕਿਹੜੇ ਹਾਲਾਤਾਂ ਵਿੱਚ ਸ਼ੁਰੂ ਹੋਈ ਅਤੇ ਇਸ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਸੀ ਜਾਂ ਨਹੀਂ। ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ ਅਤੇ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments