Home ਦੇਸ਼ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕਰੋਲ ਪੁਲ ਤੇ ਚੰਦਰਕੋਟ ਦੇ ਵਿਚਕਾਰ ਜ਼ਮੀਨ ਖਿਸਕਣ...

ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕਰੋਲ ਪੁਲ ਤੇ ਚੰਦਰਕੋਟ ਦੇ ਵਿਚਕਾਰ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ

0

ਜੰਮੂ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ‘ਤੇ ਅੱਜ ਸਵੇਰੇ ਕਰੋਲ ਪੁਲ ਅਤੇ ਚੰਦਰਕੋਟ ਦੇ ਵਿਚਕਾਰ ਇੱਕ ਵੱਡੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 3 ਵਜੇ ਦੇ ਕਰੀਬ ਪਹਾੜੀਆਂ ਤੋਂ ਅਚਾਨਕ ਵੱਡੇ-ਵੱਡੇ ਪੱਥਰ ਡਿੱਗਣੇ ਸ਼ੁਰੂ ਹੋ ਗਏ ਅਤੇ ਮਿੱਟੀ ਖਿਸਕਣ ਕਾਰਨ ਸੜਕਾਂ ਦੇ ਦੋਵੇਂ ਪਾਸੇ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ।

ਇਸ ਘਟਨਾ ਦੇ ਚੱਲਦੇ ਜੰਮੂ ਤੋਂ ਸ਼੍ਰੀਨਗਰ ਅਤੇ ਸ਼੍ਰੀਨਗਰ ਤੋਂ ਜੰਮੂ ਜਾਣ ਵਾਲੇ ਸੈਂਕੜੇ ਵਾਹਨ ਵਿਚਕਾਰ ਰਸਤੇ ਵਿੱਚ ਫਸ ਗਏ ਹਨ। ਯਾਤਰੀਆਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸੜਕ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਕੰਮ ਕਰ ਰਹੀਆਂ ਹਨ, ਮਸ਼ੀਨਰੀ ਅਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਮਲਬਾ ਹਟਾਉਣ ਦਾ ਕੰਮ ਕਰ ਰਹੀਆਂ ਹਨ।

ਜ਼ਮੀਨ ਖਿਸਕਣ ਦਾ ਖ਼ਤਰਾ

ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਅਤੇ ਕਮਜ਼ੋਰ ਪਹਾੜੀ ਢਲਾਣਾਂ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ ਬਣਾਇਆ ਹੋਇਆ ਹੈ। ਅਜਿਹੇ ਵਿੱਚ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫਿਲਹਾਲ ਇਸ ਮਾਰਗ ਤੇ ਯਾਤਰਾ ਕਰਨ ਤੋਂ ਬਚੋਂ ਅਤੇ ਵਿਕਲਪਕ ਰੂਟਾਂ ਦੀ ਵਰਤੋਂ ਕਰਨ।

ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਅਤੇ ਅਪ੍ਰਮਾਣਿਤ ਖ਼ਬਰਾਂ ‘ਤੇ ਧਿਆਨ ਨਹੀਂ ਦੇਣਾ ਚਾਹੀਦਾ, ਸਗੋਂ ਸਿਰਫ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨਾ ਚਾਹੀਦਾ ਹੈ। ਮੌਸਮ ਅਤੇ ਸੜਕ ਦੀ ਸਥਿਤੀ ਦੇ ਆਧਾਰ ‘ਤੇ ਆਪਣੀ ਭਵਿੱਖੀ ਯਾਤਰਾ ਦੀ ਯੋਜਨਾ ਬਣਾਓ।

ਸੜਕ ’ਤੇ ਸਫਾਈ ਕਰਨ ਦਾ ਕੰਮ ਜਾਰੀ

ਇਸ ਵੇਲੇ ਰਸਤਾ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ, ਪਰ ਆਵਾਜਾਈ ਨੂੰ ਬਹਾਲ ਕਰਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਯਾਤਰੀਆਂ ਨੂੰ ਸਬਰ ਰੱਖਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਵੇਲੇ ਜੰਮੂ ਤੋਂ ਸ੍ਰੀਨਗਰ ਜਾਣ ਵਾਲੇ ਅਤੇ ਸ੍ਰੀਨਗਰ ਤੋਂ ਜੰਮੂ ਆਉਣ ਵਾਲੇ ਵਾਹਨ ਦੋਵੇਂ ਪਾਸੇ ਫਸੇ ਹੋਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version