Home ਹਰਿਆਣਾ ਪੰਚਕੂਲਾ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਹੋਈ ਠੱਪ

ਪੰਚਕੂਲਾ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਹੋਈ ਠੱਪ

0

ਪੰਚਕੂਲਾ : ਪੰਚਕੂਲਾ ਜ਼ਿਲ੍ਹੇ ਦੇ ਮੋਰਨੀ ਪਹਾੜੀ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਰਾਏਪੁਰ ਰਾਣੀ ਤੋਂ ਮੋਰਨੀ ਵੱਲ ਜਾਣ ਵਾਲੀ ਮੁੱਖ ਸੜਕ ਪਹਾੜਾਂ ਵਿੱਚ ਜ਼ਮੀਨ ਖਿਸਕਣ ਕਾਰਨ ਬੰਦ ਹੋ ਗਈ ਹੈ। ਕਈ ਥਾਵਾਂ ‘ਤੇ ਸੜਕਾਂ ‘ਤੇ ਮਲਬਾ ਡਿੱਗ ਗਿਆ ਹੈ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।

ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਵੱਡੀ ਮਾਤਰਾ ਵਿੱਚ ਪੱਥਰ ਅਤੇ ਮਿੱਟੀ ਆ ਗਈ ਹੈ। ਸਥਿਤੀ ਅਜਿਹੀ ਹੈ ਕਿ ਵਾਹਨ ਚਲਾਉਣਾ ਤਾਂ ਦੂਰ, ਪੈਦਲ ਚੱਲਣਾ ਵੀ ਜੋਖਮ ਭਰਿਆ ਹੋ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਹਾਲੇੇ ਤੱਕ ਕੋਈ ਭਾਰੀ ਮਸ਼ੀਨਰੀ ਮੌਕੇ ‘ਤੇ ਨਹੀਂ ਪਹੁੰਚੀ ਹੈ, ਪਰ ਪਿੰਡ ਵਾਸੀਆਂ ਨੇ ਖੁਦ ਕਹੀ ਅਤੇ ਤਸਲਿਆਂ ਨਾਲ ਸੜਕ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਮੋਰਨੀ ਤੋਂ ਬੜੀ ਸ਼ੇਰ ਨੂੰ ਜੋੜਨ ਵਾਲੀ ਸੜਕ ਵੀ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਈ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਪਹਾੜੀ ਇਲਾਕੇ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਇਲਾਕੇ ਦੇ ਪਿੰਡਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲ ਸੰਪਰਕ ਟੁੱਟਣ ਦੀ ਸੰਭਾਵਨਾ ਵੱਧ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version