Homeਪੰਜਾਬਕੇਂਦਰੀ ਜੇਲ੍ਹ ਚੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੇ...

ਕੇਂਦਰੀ ਜੇਲ੍ਹ ਚੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ

ਤਰਨਤਾਰਨ: ਪੰਜਾਬ ਦੀ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਜੇਲ੍ਹ ਵਿੱਚ ਤਾਇਨਾਤ ਇੱਕ ਮੈਡੀਕਲ ਅਫ਼ਸਰ ਨੂੰ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ, ਹਸ਼ੀਸ਼, ਮੋਬਾਈਲ ਫ਼ੋਨ ਅਤੇ ਨਕਦੀ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਬੀਤੀ ਸਵੇਰ ਕਰੀਬ ਸਾਢੇ 10 ਵਜੇ ਡਿਊਟੀ ‘ਤੇ ਪਹੁੰਚੇ ਮੈਡੀਕਲ ਅਫ਼ਸਰ ਡਾ: ਅਨਮੋਲਪ੍ਰੀਤ ਸਿੰਘ (ਪੁੱਤਰ ਰਜਿੰਦਰ ਪਾਲ ਸਿੰਘ, ਵਾਸੀ ਗਲੀ ਨੰਬਰ 6, ਜੋਤੀਸਰ ਕਲੋਨੀ, ਜੰਡਿਆਲਾ ਗੁਰੂ) ਦੀ ਤਲਾਸ਼ੀ ਲਈ। ਇਸ ਦੌਰਾਨ ਡਾਕਟਰ ਨੇ ਉਸ ਦੇ ਬੈਗ ਦੀ ਤਲਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਟੀਮ ਨੇ ਡਾਕਟਰ ਦੇ ਬੈਗ ਅਤੇ ਉਸ ਦੀ ਆਈ-20 ਕਾਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ 997 ਲਾਲ ਕੈਪਸੂਲ, 1,490 ਹੋਰ ਕੈਪਸੂਲ, 2,050 ਨਸ਼ੀਲੀਆਂ ਗੋਲੀਆਂ, 53 ਗ੍ਰਾਮ ਹੈਸ਼ੀਸ਼ ਵਰਗਾ ਨਸ਼ੀਲਾ ਪਦਾਰਥ, 2 ਮੋਬਾਈਲ ਫੋਨ ਅਤੇ 2630 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਰਿਮਾਂਡ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਦੋਸ਼ੀ ਕਿੰਨੇ ਸਮੇਂ ਤੋਂ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਸਪਲਾਈ ਕਰ ਰਿਹਾ ਸੀ ਅਤੇ ਇਸ ਪੂਰੇ ਨੈੱਟਵਰਕ ਵਿਚ ਹੋਰ ਕੌਣ-ਕੌਣ ਸ਼ਾਮਲ ਹਨ। ਵਰਨਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਡਾਕਟਰ ਦੇ ਹੋਰ ਪਰਿਵਾਰਕ ਮੈਂਬਰ ਵੀ ਪੰਜਾਬ ਵਿੱਚ ਡਾਕਟਰ ਵਜੋਂ ਕੰਮ ਕਰ ਰਹੇ ਹਨ। ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments