Homeਪੰਜਾਬਨੈਸ਼ਨਲ ਹਾਈਵੇ 'ਤੇ ਗੱਡੀ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਨੈਸ਼ਨਲ ਹਾਈਵੇ ‘ਤੇ ਗੱਡੀ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ

ਤਰਨਤਾਰਨ: ਹਰੀਕੇ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਫਾਰਚੂਨਰ ਗੱਡੀ ਦਾ ਨੈਸ਼ਨਲ ਹਾਈਵੇ ‘ਤੇ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੱਡੀ ਵਿੱਚ ਸ਼ਰਾਬ ਦੀਆਂ ਕਰੀਬ 50 ਪੇਟੀਆਂ ਲੱਦੀਆਂ ਹੋਈਆਂ ਸਨ। ਹਾਦਸੇ ਵਿੱਚ ਫਾਰਚੂਨਰ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸਰਹਾਲੀ ਥਾਣੇ ਦੀ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਸਰਹਾਲੀ ਥਾਣੇ ਦੇ ਹੈੱਡ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਇੱਕ ਫਾਰਚੂਨਰ ਗੱਡੀ ਹਰੀਕੇ ਵਾਲੇ ਪਾਸੇ ਤੋਂ ਅੰਮ੍ਰਿਤਸਰ ਜਾ ਰਹੀ ਸੀ। ਜਦੋਂ ਇਹ ਗੱਡੀ ਸਰਹਾਲੀ ਥਾਣੇ ਅਧੀਨ ਆਉਂਦੇ ਨੈਸ਼ਨਲ ਹਾਈਵੇ ‘ਤੇ ਪਹੁੰਚੀ ਤਾਂ ਸੜਕ ‘ਤੇ ਖਿੱਲਰੇ ਮੱਕੀ ਦੇ ਦਾਣਿਆਂ ਕਾਰਨ ਅਚਾਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਗੁਰਮੁਖ ਸਿੰਘ ਪੁੱਤਰ ਲੱਖਾ ਸਿੰਘ, ਵਾਸੀ ਅੰਮ੍ਰਿਤਸਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਥਾਣਾ ਮੁਖੀ ਨੇ ਦੱਸਿਆ ਕਿ ਇਸ ਫਾਰਚੂਨਰ ਗੱਡੀ ਵਿੱਚ ਸ਼ਰਾਬ ਦੀਆਂ ਕਰੀਬ 50 ਪੇਟੀਆਂ ਸਨ, ਜਿਨ੍ਹਾਂ ਵਿੱਚ ਕਰੀਬ 9 ਪੇਟੀਆਂ ਰਾਇਲ ਸਟੈਗ, 2 ਪੇਟੀਆਂ ਮੈਕਡੋਵੈਲ ਅਤੇ ਬਾਕੀ ਕਲੱਬ ਨਾਮ ਦੀ ਵਿਸਕੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ਰਾਬ ਅਤੇ ਫਾਰਚੂਨਰ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਫਾਰਚੂਨਰ ਚਾਲਕ ਗੁਰਮੁਖ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦੇ ਬਿਆਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਸ਼ਰਾਬ ਕਿੱਥੋਂ ਅਤੇ ਕਿਸ ਪਰਮਿਟ ਤਹਿਤ ਲਿਆਂਦੀ ਜਾ ਰਹੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments