Home ਪੰਜਾਬ ਪੰਜਾਬ ‘ਚ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ , ਪਟਿਆਲਾ ਜ਼ਿਲ੍ਹੇ ਦੇ ਇਸ...

ਪੰਜਾਬ ‘ਚ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ , ਪਟਿਆਲਾ ਜ਼ਿਲ੍ਹੇ ਦੇ ਇਸ ਸਕੂਲ ਨੂੰ ਜਾਰੀ ਹੋਇਆ ਨੋਟਿਸ

0

ਪਟਿਆਲਾ: ਪਟਿਆਲਾ ਜ਼ਿਲ੍ਹੇ ਵਿੱਚ ਇਕ ਸਕੂਲ ਨੂੰ ਨੋਟਿਸ ਜਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਪ੍ਰਾਈਵੇਟ ਸਕੂਲਾਂ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਲਾਗੂ ਕਰਨ ਦੇ ਲਈ ਡੀ.ਸੀ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਹੇਠ ਜ਼ਿਲ੍ਹਾ ਸੁਰੱਖਿਅਤ ਵਾਹਨ ਕਮੇਟੀ ਨੇ ਅੱਜ ਨਰਾਇਣ ਪਬਲਿਕ ਸਕੂਲ ਦੀ ਇਕ ਬੱਸ ਨੂੰ ਸੁਰੱਖਿਅਤ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ਲਈ ਜ਼ਬਤ ਕਰ ਲਿਆ।

ਇਸ ਟੀਮ ਨੇ ਸਕੂਲ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁਲਿਸ ਕੋਲ ਕੇਸ ਵੀ ਦਰਜ ਕੀਤਾ ਹੈ। ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾਇਰਡ) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਵਾਲੀ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਪ੍ਰਾਈਵੇਟ ਸਕੂਲ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਟੀਮ ਨੇ ਪ੍ਰਾਈਵੇਟ ਸਕੂਲ ਸੰਚਾਲਕਾਂ ਨੂੰ ਵਿ ਦਿਆਰਥੀਆਂ ਨੂੰ ਸਕੂਲ ਆਉਣ-ਜਾਣ ਲਈ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ‘ਸੁਰੱਖਿਅਤ ਸਕੂਲ ਵਾਹਨ ਨੀਤੀ’ ਨੂੰ ਅਮਲ ਵਿੱਚ ਲਿਆਉਣ ਲਈ ਕਿਹਾ ਹੈ।

ਐਸ.ਡੀ.ਐਮ. ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਹਰ ਕੀਮਤ ‘ਤੇ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਵਿ ਦਿਆਰਥੀਆਂ ਨੂੰ ਨਿੱਜੀ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਵਾਲੇ ਟਰਾਂਸਪੋਰਟਰਾਂ ਸਮੇਤ ਸਾਰੇ ਸਕੂਲ, ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਆਪਣੇ ਵਾਹਨਾਂ ਵਿੱਚ ਕਮੀਆਂ ਨੂੰ ਦੂਰ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਜੇਕਰ ਕੋਈ ਸਕੂਲ ਇਸ ਨੀਤੀ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਕਰਦਾ ਹੈ, ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ, ਬਾਲ ਸੁਰੱਖਿਆ ਅਧਿਕਾਰੀ ਰੂਪਵੰਤ ਕੌਰ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਨੀਤੀ ਦੀਆਂ ਹਦਾਇਤਾਂ ਅਨੁਸਾਰ, ਡਰਾਈਵਰ ਦੀ ਨੇਮ ਪਲੇਟ ਅਤੇ ਵਰਦੀ, ਮਹਿਲਾ ਸਹਾਇਕ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸੀ.ਸੀ.ਟੀ.ਵੀ. ਕੈਮਰੇ, ਓਵਰਲੋਡਿੰਗ ਆਦਿ ਵਿੱਚ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਰਾਇਣ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ ਵਿੱਚੋਂ ਇਕ ਬੱਸ ਸਕੂਲ ਦੀ ਹੈ ਅਤੇ ਦੋ ਬੱਸਾਂ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ, ਜਿਸ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਅਤੇ ਇਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਪੁਲਿਸ ਵਿੱਚ ਕੇਸ ਵੀ ਦਰਜ ਕੀਤਾ ਗਿਆ ਹੈ ਅਤੇ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version