HomePunjabਲੁਧਿਆਣਾ 'ਚ ਦੇਰ ਰਾਤ ਨੌਜਵਾਨ ਦਾ ਕਤਲ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ ‘ਚ ਦੇਰ ਰਾਤ ਨੌਜਵਾਨ ਦਾ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ: ਸ਼ਿਮਲਾਪੁਰੀ ਥਾਣਾ ਖੇਤਰ (Shimlapuri police station area) ‘ਚ ਦੇਰ ਰਾਤ ਮਾਮੂਲੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੱਚ ਦੀ ਬੋਤਲ ਨਾਲ ਗਲਾ ਵੱਢ ਕੇ ਪਵਨ ਦਾ ਕਤਲ ਕੀਤਾ ਗਿਆ ਅਤੇ ਦੋਸ਼ੀ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments