Home ਪੰਜਾਬ ਸੋਨੇ ਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਕੀਤੀਆਂ ਗਈਆਂ ਜਾਰੀ

ਸੋਨੇ ਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਕੀਤੀਆਂ ਗਈਆਂ ਜਾਰੀ

0

ਪੰਜਾਬ : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅਹਿਮ ਖਬਰ ਹੈ। ਦਰਅਸਲ ਅੱਜ , ਮੰਗਲਵਾਰ ਨੂੰ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 1,56,000 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,45,080 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ।

ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 2,51,600 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਹੈ। ਲਗਾਤਾਰ ਬਦਲਦੇ ਬਾਜ਼ਾਰ ਦੇ ਰੁਝਾਨਾਂ ਵਿਚਾਲੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਆ ਰਿਹਾ ਹੈ, ਜਿਸ ਕਾਰਨ ਨਿਵੇਸ਼ਕਾਂ ਅਤੇ ਖਰੀਦਦਾਰਾਂ ਦੀਆਂ ਨਜ਼ਰਾਂ ਸਰਾਫਾ ਬਾਜ਼ਾਰ ‘ਤੇ ਟਿਕੀਆਂ ਹੋਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version