Home ਪੰਜਾਬ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧਾਉਣ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧਾਉਣ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ

0

ਮੋਹਾਲੀ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਸਕੂਲਾਂ ‘ਚ ਐਲਾਨੀਆਂ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਰਹੀਆਂ ਹਨ। ਭਲਕੇ ਯਾਨੀ 1 ਜੁਲਾਈ ਤੋਂ ਸਾਰੇ ਸਕੂਲ ਨਿਯਮਿਤ ਤੌਰ ‘ਤੇ ਖੁੱਲ੍ਹਣਗੇ।

ਛੁੱਟੀਆਂ ਵਧਾਉਣ ਦੀ ਖ਼ਬਰ ਪੂਰੀ ਤਰ੍ਹਾਂ ਫਰਜ਼ੀ
ਪਿਛਲੇ ਕੁਝ ਦਿਨਾਂ ਤੋਂ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਇੱਕ ਹਿੱਸੇ ਵਿੱਚ ਇਹ ਅਫਵਾਹ ਫੈਲਾਈ ਜਾ ਰਹੀ ਸੀ ਕਿ ਗਰਮੀਆਂ ਦੀਆਂ ਛੁੱਟੀਆਂ 7 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਥਿਤੀ ਸਪੱਸ਼ਟ ਕਰਦਿਆਂ ਸਿੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਛੁੱਟੀਆਂ ਵਿੱਚ ਵਾਧੇ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਫਰਜ਼ੀ ਅਤੇ ਗੁੰਮਰਾਹਕੁੰਨ ਹਨ। ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਵਿਭਾਗ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਕੀਤੀ ਅਪੀਲ
ਸਿੱਖਿਆ ਵਿਭਾਗ ਅਨੁਸਾਰ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਵਿੱਚ ਕਿਸੇ ਕਿਸਮ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਭਲਕੇ 1 ਜੁਲਾਈ ਤੋਂ ਸਾਰੇ ਸਕੂਲ ਆਪਣੇ ਨਿਰਧਾਰਿਤ ਸਮੇਂ ‘ਤੇ ਆਮ ਵਾਂਗ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪਹਿਲਾਂ ਵਾਂਗ ਨਿਰਵਿਘਨ ਸ਼ੁਰੂ ਹੋ ਜਾਵੇਗੀ। ਵਿਭਾਗ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ।

NO COMMENTS

LEAVE A REPLY

Please enter your comment!
Please enter your name here

Exit mobile version