Homeਪੰਜਾਬਪੰਜਾਬ 'ਚ ਮੀਂਹ ਨੂੰ ਲ਼ੈ ਕੇ ਤਾਜ਼ਾ ਅਪਡੇਟ ਜਾਰੀ

ਪੰਜਾਬ ‘ਚ ਮੀਂਹ ਨੂੰ ਲ਼ੈ ਕੇ ਤਾਜ਼ਾ ਅਪਡੇਟ ਜਾਰੀ

ਜਲੰਧਰ: ਪੰਜਾਬ ਵਿੱਚ ਸਰਦੀ ਹੁਣ ਆਪਣੇ ਪੈਰ ਪਸਾਰ ਰਹੀ ਹੈ ਅਤੇ ਦਿਨ ਵੇਲੇ ਹਲਕੀ ਗਰਮੀ ਮਹਿਸੂਸ ਹੋਣ ਲੱਗੀ ਹੈ। ਸਵੇਰੇ ਅਤੇ ਰਾਤ ਨੂੰ ਠੰਢੀਆਂ ਹਵਾਵਾਂ ਅਤੇ ਖਿੰਡੀ-ਪੁੰਡੀ ਧੁੰਦ ਥੋੜ੍ਹੀ ਠੰਢ ਪੈਦਾ ਕਰ ਰਹੀ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਅਗਲੇ ਹਫ਼ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਬਹੁਤ ਘੱਟ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਵੇਰ ਵੇਲੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਪੈ ਸਕਦੀ ਹੈ।

ਅਗਲੇ ਸੱਤ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ, ਜਿਸ ਨਾਲ ਦਿਨ ਦੀ ਗਰਮੀ ਹੋਰ ਵਧੇਗੀ। ਫਰਵਰੀ ਵਿੱਚ ਹੁਣ ਤੱਕ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ, ਜ਼ਿਆਦਾਤਰ ਜ਼ਿ ਲ੍ਹਿਆਂ ਵਿੱਚ ਪੂਰੇ ਮਹੀਨੇ ਲਗਭਗ ਕੋਈ ਮੀਂਹ ਨਹੀਂ ਪਿਆ। ਵਿਭਾਗ ਦਾ ਅਨੁਮਾਨ ਹੈ ਕਿ 26 ਫਰਵਰੀ ਤੱਕ ਮੌਸਮ ਖੁਸ਼ਕ ਰਹਿ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments