HomeENTERTAINMENTਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਹਸਪਤਾਲ 'ਚ ਹੋਏ ਭਰਤੀ

ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਹਸਪਤਾਲ ‘ਚ ਹੋਏ ਭਰਤੀ

ਮੁੰਬਈ :  ਦਿੱਗਜ ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ (Mithun Chakraborty) ਨੂੰ ਲੈ ਕੇ ਹਾਲ ਹੀ ‘ਚ ਇਕ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 73 ਸਾਲਾ ਮਿਥੁਨ ਚੱਕਰਵਰਤੀ ਕੋਲਕਾਤਾ (Kolkata) ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਹਨ। ਅਭਿਨੇਤਾ ਨੂੰ ਅੱਜ ਸਵੇਰੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਥੁਨ ਚੱਕਰਵਰਤੀ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਅਭਿਨੇਤਾ ਅਸਹਿਜ ਮਹਿਸੂਸ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਕ ਵੈੱਬ ਪੋਰਟਲ ਦੀ ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ ਸਾਲ 2022 ਵਿੱਚ ਹਸਪਤਾਲ ਤੋਂ ਮਿਥੁਨ ਚੱਕਰਵਰਤੀ ਦੀ ਇੱਕ ਤਸਵੀਰ ਵਾਇਰਲ ਹੋਈ ਸੀ। ਕਈ ਅਫਵਾਹਾਂ ਵੀ ਫੈਲਾਈਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਿਮੋਹ ਚੱਕਰਵਰਤੀ ਨੇ ਆਪਣੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੇ ਗੁਰਦੇ ‘ਚ ਪੱਥਰੀ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਮਿਥੁਨ ਪਿਛਲੇ ਸਾਲ ਨਵੰਬਰ ਮਹੀਨੇ ‘ਚ ਟੀਵੀ ਸ਼ੋਅ ‘ਸਾਰੇਗਾਪਾਮਾ’ ਦੇ ਐਪੀਸੋਡ ‘ਚ ਮੁੱਖ ਮਹਿਮਾਨ ਵਜੋਂ ਨਜ਼ਰ ਆਏ ਸਨ। ਉੱਥੇ ਬੇਟੇ ਨਮਾਸ਼ੀ ਚੱਕਰਵਰਤੀ ਨੇ ਆਪਣੇ ਪਿਤਾ ਨੂੰ ਇਕ ਪਿਆਰਾ ਵੀਡੀਓ ਸੰਦੇਸ਼ ਭੇਜਿਆ ਸੀ, ਜਿਸ ਨੂੰ ਸੁਣ ਕੇ ਮਿਥੁਨ ਆਪਣੇ ਹੰਝੂ ਨਹੀਂ ਰੋਕ ਸਕੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments