Home ਪੰਜਾਬ ਹੋਰ ਬਿਮਾਰੀਆਂ ਵਾਂਗ ਨਸ਼ਿਆਂ ਦੀ ਬਿਮਾਰੀ ਦਾ ਇਲਾਜ ਵੀ ਸੰਭਵ : ਡਾ....

ਹੋਰ ਬਿਮਾਰੀਆਂ ਵਾਂਗ ਨਸ਼ਿਆਂ ਦੀ ਬਿਮਾਰੀ ਦਾ ਇਲਾਜ ਵੀ ਸੰਭਵ : ਡਾ. ਬਲਬੀਰ ਸਿੰਘ

0

ਪਟਿਆਲਾ :  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਦੌਰਾਨ ਇਹ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜੋ ਇਸਦੀ ਸਫਲਤਾ ਦਾ ਸਭ ਤੋਂ ਵੱਡਾ ਸਬੂਤ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਜਿਵੇਂ ਹਰ ਬਿਮਾਰੀ ਦਾ ਇਲਾਜ ਸੰਭਵ ਹੁੰਦਾ ਹੈ, ਉਸੇ ਤਰ੍ਹਾਂ ਨਸ਼ੇ ਦਾ ਇਲਾਜ ਵੀ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਸਰਕਾਰ ਨਸ਼ੇ ਕਰਦੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਚਨਬੱਧ ਹੈ ।

ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਈ-ਰਿਕਸ਼ਿਆਂ ਵਿੱਚ ਲਗਾਏ ਗਏ ਸ਼ਿਕਾਇਤ ਬਕਸਿਆਂ ਦਾ ਕਾਫ਼ੀ ਵਧੀਆ ਨਤੀਜਾ ਸਾਹਮਣੇ ਆਇਆ ਹੈ। ਇਨ੍ਹਾਂ ਬਕਸਿਆਂ ਰਾਹੀਂ ਲੋਕ ਬਿਨਾਂ ਕਿਸੇ ਡਰ ਦੇ ਨਸ਼ਿਆਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ, ਜਿਸ ਨਾਲ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ।ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਪਿੰਡ ਪੱਧਰ ’ਤੇ ਵੀ ਇਸ ਮੁਹਿੰਮ ਨੂੰ ਵੱਡਾ ਜ਼ੋਰ ਮਿਲ ਰਿਹਾ ਹੈ। ਵੀ.ਡੀ.ਸੀ. ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੇ ਹਨ। ਇਹ ਜਾਗਰੂਕਤਾ ਮੁਹਿੰਮ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਸਕਣ।

ਡਾ. ਬਲਬੀਰ ਸਿੰਘ ਨੇ ਅੰਤ ਵਿੱਚ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਜੇਕਰ ਸਾਰਾ ਸਮਾਜ ਇਕੱਠੇ ਹੋ ਕੇ ਇਸ ਬੁਰਾਈ ਦੇ ਖ਼ਿਲਾਫ਼ ਖੜ੍ਹਾ ਹੋਵੇ, ਤਾਂ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।

ਇਸ ਮੌਕੇ ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਪੁਲੀਸ ਵਿਭਾਗ ਦੇ ਅਧਿਕਾਰੀ, ਕੌਂਸਲਰਜ਼ ਜਸਬੀਰ ਗਾਂਧੀ, ਦੇਵਿੰਦਰ ਕੌਰ, ਮੋਹਿਤ ਕੁਮਾਰ, ਜਤਿੰਦਰ ਕੌਰ ਐਸ ਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ ਡੀ ਸੀ ਮੈਂਬਰ ਮੋਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version