Homeਦੇਸ਼ਯੂਪੀ 'ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ 'ਤੇ 13 ਘੰਟੇ ਖੁੱਲ੍ਹਣਗੀਆਂ...

ਯੂਪੀ ‘ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ 13 ਘੰਟੇ ਖੁੱਲ੍ਹਣਗੀਆਂ ਸ਼ਰਾਬ ਦੀਆਂ ਦੁਕਾਨਾਂ

ਨੋਇਡਾ: ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ (Noida and Greater Noida) ਵਿੱਚ ਕ੍ਰਿਸਮਿਸ ਦਿਵਸ ਅਤੇ ਨਵੇਂ ਸਾਲ (Christmas and New Year) ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 24 ਦਸੰਬਰ ਅਤੇ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਹੈ। ਇਹ ਕਦਮ ਉੱਤਰ ਪ੍ਰਦੇਸ਼ ਦੇ ਆਬਕਾਰੀ ਕਮਿਸ਼ਨਰ ਸੇਂਥਿਲ ਪਾਂਡਿਅਨ ਸੀ ਦੇ ਹੁਕਮਾਂ ਤੋਂ ਬਾਅਦ ਚੁੱਕਿਆ ਗਿਆ ਹੈ।

 24 ਅਤੇ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਆਬਕਾਰੀ ਅਧਿਕਾਰੀ ਸੁਬੋਧ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੋਇਡਾ ਅਤੇ ਗ੍ਰੇਟਰ ਨੋਇਡਾ ‘ਚ ਅਧਿਕਾਰਤ ਸ਼ਰਾਬ ਦੀਆਂ ਦੁਕਾਨਾਂ 24 ਅਤੇ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਆਬਕਾਰੀ ਵਿਭਾਗ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਵਸਨੀਕਾਂ ਨੂੰ ਕਿਹਾ ਸੀ ਕਿ ਜੇਕਰ ਉਹ ਅਜਿਹੇ ਸਮਾਗਮਾਂ ਦਾ ਆਯੋਜਨ ਕਰਨਾ ਚਾਹੁੰਦੇ ਹਨ ਜਿੱਥੇ ਸ਼ਰਾਬ ਦਿੱਤੀ ਜਾਵੇਗੀ, ਤਾਂ ਉਨ੍ਹਾਂ ਨੂੰ ਇੱਕ ਵੱਖਰੀ ਸ਼੍ਰੇਣੀ ਦੇ ਤਹਿਤ ਬਾਰ ਲਾਇਸੈਂਸ ਲਈ ਅਰਜ਼ੀ ਦੇਣੀ ਪਵੇਗੀ। ਸ੍ਰੀਵਾਸਤਵ ਨੇ ਦੱਸਿਆ ਕਿ ਇਹ ਲਾਇਸੰਸ ਸਿਰਫ਼ ਇੱਕ ਦਿਨ ਲਈ ਹੀ ਵੈਧ ਹੋਵੇਗਾ ਅਤੇ ਸਮਾਗਮ ਵਿੱਚ ਦੂਜੇ ਰਾਜਾਂ ਦੀ ਸ਼ਰਾਬ ਨਹੀਂ ਦਿੱਤੀ ਜਾ ਸਕਦੀ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਸ਼ਰਾਬ ਪਰੋਸਣ ਲਈ ਵੈਧ ਲਾਇਸੈਂਸ ਨਾ ਹੋਣ ‘ਤੇ ਜੁਰਮਾਨੇ ਅਤੇ ਗ੍ਰਿਫ਼ਤਾਰੀ ਸਮੇਤ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments