ਚੰਡੀਗੜ੍ਹ: ਹਰਿਆਣਾ ਸਰਕਾਰ ਨੇ 15 ਅਗਸਤ, 2026 ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਰਾਜ ਭਰ ‘ਚ ਹੋਣ ਵਾਲੇ ਸਮਾਰੋਹਾਂ ਲਈ ਝੰਡਾ ਲਹਿਰਾਉਣ ਵਾਲੇ ਸ਼ਖਸੀਅਤਾਂ ਦੀ ਸੂਚੀ ਜਾਰੀ ਕੀਤੀ ਹੈ। ਜਾਰੀ ਹੋਈ ਸੂਚੀ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਾਂਸੀ ‘ਚ ਤਿਰੰਗਾ ਲਹਿਰਾਉਣਗੇ।
ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਸੰਸਦ ਮੈਂਬਰਾਂ, ਮੰਤਰੀਆਂ ਅਤੇ ਸੀਨੀਅਰ ਜਨ ਪ੍ਰਤੀਨਿਧੀਆਂ ਵੱਲੋਂ ਝੰਡਾ ਲਹਿਰਾਇਆ ਜਾਵੇਗਾ। ਸਬ-ਡਵੀਜ਼ਨ ਪੱਧਰ ‘ਤੇ ਵਿਧਾਇਕ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ, ਮੇਅਰ ਅਤੇ ਹੋਰ ਲੋਕ ਨੁਮਾਇੰਦੇ ਸਮਾਗਮ ਦੀ ਪ੍ਰਧਾਨਗੀ ਕਰਨਗੇ ।














