Home ਪੰਜਾਬ ਭਲਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਕੀਤਾ ਗਿਆ ਐਲਾਨ

ਭਲਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਕੀਤਾ ਗਿਆ ਐਲਾਨ

0

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਮੱਦੇਨਜ਼ਰ ਭਲਕੇ, 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਭਲਕੇ , 14 ਜਨਵਰੀ ਨੂੰ ਬੰਦ ਰਹਿਣਗੀਆਂ। ਇਹ ਫ਼ੈਸਲਾ ਮਾਘੀ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ  ਦੇ ਆਉਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version