ਜਲੰਧਰ : ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਬੀਤੀ ਬਾਅਦ ਦੁਪਹਿਰ ਡੇਰਾ ਸੱਚਖੰਡ ਬੱਲਾ ਪੁੱਜੇ। ਉਹ ਡੇਰਾ ਸੱਚਖੰਡ ਬੱਲਾ ਵਿਖੇ ਨਤਮਸਤਕ ਹੋਏ ਅਤੇ ਫਿਰ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ।
ਚਿਰਾਗ ਪਾਸਵਾਨ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਬਾਅਦ ਜਲੰਧਰ ਪਹੁੰਚੇ। ਉਹ ਸੰਤ ਨਿਰੰਜਨ ਦਾਸ ਜੀ ਦਾ ਅਸ਼ੀਰਵਾਦ ਲੈਣ ਆਏ ਹਨ ਅਤੇ ਜਿੱਥੇ ਮੇਰੇ ਨਾਨਕੇ ਹਨ, ਮੇਰੀ ਮਾਤਾ ਸਰਦਾਰਨੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਰਾਮ ਵਿਲਾਸ ਪਾਸਵਾਨ ਪੰਜਾਬ ਵਿੱਚ ਵੀ ਆਪਣੀ ਪਾਰਟੀ ਦਾ ਵਿਸਥਾਰ ਕਰਨ ਬਾਰੇ ਸੋਚ ਰਹੇ ਹਨ। ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਪੰਜਾਬ ਵਿੱਚ ਵਿਸਥਾਰ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਉਹ ਸਿਆਸੀ ਨਜ਼ਰੀਏ ਜਾਂ ਪਾਰਟੀ ਦੇ ਨਜ਼ਰੀਏ ਤੋਂ ਨਹੀਂ ਸਗੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਿਵੇਂ ਬਿਹਾਰ ਰਾਜ ਵਿੱਚ ਉਨ੍ਹਾਂ ਦੀ ਪਾਰਟੀ ਦਾ ਵਿਸਥਾਰ ਹੋਇਆ ਹੈ ਅਤੇ ਪਾਰਟੀ ਦੇ ਕਈ ਆਗੂ ਸੰਸਦ ਅਤੇ ਵਿਧਾਨ ਸਭਾ ਦੇ ਪੱਧਰ ਤੱਕ ਚੁਣੇ ਗਏ ਹਨ। ਪੰਜਾਬ ਲਈ ਵੀ ਉਨ੍ਹਾਂ ਦੀ ਇਹੋ ਸੋਚ ਹੈ। ਉਨ੍ਹਾਂ ਨੇ ਕਿਹਾ ਮੈਂ ਅੱਧਾ ਸਰਦਾਰ ਤੇ ਪੰਜਾਬੀ ਹਾਂ। ਇਸ ਲਈ ਮੇਰੀ ਜ਼ਿੰਮੇਵਾਰੀ ਪੰਜਾਬ ਦੇ ਪਰਿਵਾਰ ਪ੍ਰਤੀ ਵੀ ਬਣਦੀ ਹੈ।
