Homeਦੇਸ਼ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਘਰ 'ਚ LPG ਸਿਲੰਡਰ ਧਮਾਕਾ

ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਘਰ ‘ਚ LPG ਸਿਲੰਡਰ ਧਮਾਕਾ

ਨੋਇਡਾ: ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ LPG ਸਿਲੰਡਰ ਲੀਕ ਹੋਣ ਕਾਰਨ ਇੱਕ ਘਰ ਵਿੱਚ ਅੱਗ ਲੱਗਣ ਤੋਂ ਬਾਅਦ ਭਿਆਨਕ ਧਮਾਕਾ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਪਿਉ-ਪੁੱਤ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀ ਨੂੰਹ ਅਤੇ ਦੋ ਸਾਲਾ ਬੱਚਾ ਗੰਭੀਰ ਰੂਪ ਵਿੱਚ ਝੁਲਸ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਗੈਸ ਸਪਲਾਈ ਕਰਨ ਵਾਲੀ ਕੰਪਨੀ ਅਤੇ ਸਬੰਧਤ ਗੈਸ ਏਜੰਸੀ ਦੇ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਜੇਵਰ ਥਾਣਾ ਖੇਤਰ ਦੇ ਦਯਾਨਤਪੁਰ ਪਿੰਡ ਵਿੱਚ 23 ਨਵੰਬਰ ਨੂੰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ LPG ਸਿਲੰਡਰ ਲੀਕ ਹੋ ਰਿਹਾ ਸੀ, ਜਿਸ ਕਾਰਨ ਅੱਗ ਲੱਗ ਗਈ ਅਤੇ ਬਾਅਦ ਵਿੱਚ ਸਿਲੰਡਰ ਵਿੱਚ ਧਮਾਕਾ ਹੋ ਗਿਆ।

ਇਸ ਹਾਦਸੇ ਵਿੱਚ 56 ਸਾਲਾ ਵੀਰਪਾਲ ਸਿੰਘ ਅਤੇ ਉਨ੍ਹਾਂ ਦੇ 24 ਸਾਲਾ ਪੁੱਤਰ ਅਭਿਸ਼ੇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਅਭਿਸ਼ੇਕ ਦੀ ਪਤਨੀ ਕਾਜਲ ਅਤੇ ਉਨ੍ਹਾਂ ਦਾ ਦੋ ਸਾਲਾ ਪੁੱਤਰ ਬੁਰੀ ਤਰ੍ਹਾਂ ਝੁਲਸ ਗਏ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

ਡੀਸੀਪੀ ਜ਼ੋਨ-3 ਸ਼ਰਵਣ ਕੁਮਾਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਰਹਿਣ ਵਾਲੇ ਕੁਸ਼ਲ ਪਾਲ ਸਿੰਘ ਵੱਲੋਂ ਮੰਗਲਵਾਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਗੈਸ ਸਪਲਾਇਰ ਕੰਪਨੀ, ਸਬੰਧਤ ਗੈਸ ਏਜੰਸੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਸ ਹਾਦਸੇ ਨਾਲ ਜੁੜੀ ਇੱਕ ਹੋਰ ਦੁਖਦਾਈ ਗੱਲ ਸਾਹਮਣੇ ਆਈ ਹੈ। ਘਰ ਦੇ ਮਾਲਕ ਕੁਸ਼ਲ ਪਾਲ ਸਿੰਘ ਮੁਤਾਬਕ ਉਨ੍ਹਾਂ ਦੀ ਧੀ ਦਾ ਵਿਆਹ ਅੱਠ ਦਿਨ ਬਾਅਦ ਹੋਣਾ ਸੀ। ਵਿਆਹ ਦੀਆਂ ਤਿਆਰੀਆਂ ਲਈ ਘਰ ਵਿੱਚ 23 LPG ਸਿਲੰਡਰ ਰੱਖੇ ਹੋਏ ਸਨ।

ਜਿਸ ਘਰ ਵਿੱਚ ਵਿਆਹ ਦੀਆਂ ਖ਼ੁਸ਼ੀਆਂ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਉੱਥੇ ਇਸ ਹਾਦਸੇ ਨੇ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਸਿਲੰਡਰ ਲੀਕ ਕਿਵੇਂ ਹੋਇਆ ਅਤੇ ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments