Homeਪੰਜਾਬਲੁਧਿਆਣਾ 'ਚ ਅੰਬੇਡਕਰ ਬੁੱਤ ਬੇਅਦਬੀ ਮਾਮਲੇ ’ਤੇ ਕੱਲ੍ਹ ਬੰਦ

ਲੁਧਿਆਣਾ ‘ਚ ਅੰਬੇਡਕਰ ਬੁੱਤ ਬੇਅਦਬੀ ਮਾਮਲੇ ’ਤੇ ਕੱਲ੍ਹ ਬੰਦ

ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅਣਪਛਾਤੇ ਵਿਅਕਤੀ ਵੱਲੋਂ ਬੁੱਤ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਬਾਅਦ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਲੋਕਾਂ ਨੇ ਜਲੰਧਰ ਬਾਈਪਾਸ ਚੌਕ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਵਾਜਾਈ ਠੱਪ ਕਰ ਦਿੱਤੀ।

ਪ੍ਰਦਰਸ਼ਨਕਾਰੀਆਂ ਨੇ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਮੌਕੇ ’ਤੇ ਭਾਰੀ ਬਲ ਤਾਇਨਾਤ ਕੀਤਾ ਗਿਆ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ-1 ਸਮੀਰ ਵਰਮਾ ਨੇ ਕਿਹਾ ਕਿ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਘਟਨਾ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਕੱਲ੍ਹ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਬਾਜ਼ਾਰਾਂ ਅਤੇ ਆਵਾਜਾਈ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਵੀ ਨਾਅਰੇਬਾਜ਼ੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦਾ ਸਨਮਾਨ ਸਮਾਜ ਦੇ ਹਰ ਵਰਗ ਲਈ ਮਹੱਤਵਪੂਰਨ ਹੈ ਅਤੇ ਅਜਿਹੀ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਦੋਸ਼ੀ ਦੀ ਪਛਾਣ ਲਈ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments