Homeਪੰਜਾਬਲੁਧਿਆਣਾ ਦੇ ਸਿਹਤ ਵਿਭਾਗ ਨੇ ਦੇਸੀ ਘਿਓ ਦੇ ਗੋਦਾਮ 'ਤੇ ਮਾਰਿਆ ਛਾਪਾ

ਲੁਧਿਆਣਾ ਦੇ ਸਿਹਤ ਵਿਭਾਗ ਨੇ ਦੇਸੀ ਘਿਓ ਦੇ ਗੋਦਾਮ ‘ਤੇ ਮਾਰਿਆ ਛਾਪਾ

ਲੁਧਿਆਣਾ: ਜਿੱਥੇ ਇੱਕ ਪਾਸੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੱਡੀ ਮਾਤਰਾ ਵਿੱਚ ਨਕਲੀ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਿਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਲੁਧਿਆਣਾ ਦੇ ਸਿਹਤ ਵਿਭਾਗ ਨੇ ਦੇਸੀ ਘਿਓ ਦੇ ਗੋਦਾਮ ‘ਤੇ ਛਾਪਾ ਮਾਰਿਆ ਹੈ।

ਦੱਸ ਦਈਏ ਕਿ ਵਿਭਾਗ ਨੂੰ ਮਿਲੀ ਸੂਚਨਾ ਤੋਂ ਬਾਅਦ ਵਿਭਾਗ ਨੇ ਛਾਪੇਮਾਰੀ ਕਰ ਕੇ ਕਰੀਬ 3000 ਲੀਟਰ ਦੇਸੀ ਘਿਓ ਬਰਾਮਦ ਕੀਤਾ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਇਨ੍ਹਾਂ ਦੇਸੀ ਘਿਓ ਦੇ ਵੱਖ-ਵੱਖ ਡੱਬਿਆਂ ਦੇ ਸੈਂਪਲ ਲਏ ਗਏ ਹਨ ਅਤੇ ਲੈਬ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਇਹ ਦੇਸੀ ਘਿਓ ਨਕਲੀ ਹੈ ਜਾਂ ਅਸਲੀ।

ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਅਸ਼ੀਸ਼ ਚਾਵਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਕੇ.ਵੀ.ਐਮ ਸਕੂਲ ਨੇੜੇ ਇੱਕ ਗੋਦਾਮ ‘ਤੇ ਛਾਪੇਮਾਰੀ ਕੀਤੀ ਹੈ, ਜਿੱਥੇ ਗੁਜਰਾਤ ਅਹਿਮਦਾਬਾਦ ਤੋਂ ਆਉਣ ਵਾਲਾ ਦੇਸੀ ਘਿਓ ਬਹੁਤ ਘੱਟ ਕੀਮਤ ‘ਤੇ ਖਰੀਦਿਆ ਜਾਂਦਾ ਸੀ ਅਤੇ ਆਉਣ ਵਾਲੇ ਸਮੇਂ ‘ਚ ਇਸ ਨੂੰ ਘੱਟ ਕੀਮਤ ‘ਤੇ ਹੀ ਵੇਚਿਆ ਜਾਵੇਗਾ। ਜੋ ਕਿ ਸਿਹਤ ਲਈ ਹਾਨੀਕਾਰਕ ਜਾਪਦਾ ਹੈ, ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਨ੍ਹਾਂ ਸੈਂਪਲਾਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments