HomePunjabਲੁਧਿਆਣਾ: NRI ਕਤਲ ਮਾਮਲੇ 'ਚ ਪੁਲਿਸ ਨੇ 5 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ: NRI ਕਤਲ ਮਾਮਲੇ ‘ਚ ਪੁਲਿਸ ਨੇ 5 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਠਾਕੁਰ ਕਾਲੋਨੀ ਸਥਿਤ ਫਾਰਮ ਹਾਊਸ ਤੋਂ ਨੌਕਰ ਨਾਲ ਬਾਈਕ ‘ਤੇ ਘਰ ਜਾਂਦੇ ਸਮੇਂ ਕੈਨੇਡਾ (Canada) ਤੋਂ 3 ਮਹੀਨੇ ਪਹਿਲਾਂ ਆਏ NRI ਬਿੰਦਾ ਲਲਟੋ (NRI Binda Lalto) (42) ਦੇ ਕਤਲ ਮਾਮਲੇ ‘ਚ ਵੱਡੀ ਅੱਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਇਸ ਕਤਲ ਕੇਸ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਕੰਟਰੈਕਟ ਕਿਲਰ ਨੂੰ ਸੁਪਾਰੀ ਦੇ ਕੇ ਕੀਤਾ ਗਿਆ ਹੈ।

ਪੁਲਿਸ ਦੇ ਹੱਥਾਂ ਵਿੱਚ ਸੀਸੀਟੀਵੀ ਵੀ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ 4 ਵਿਅਕਤੀ 2 ਮੋਟਰਸਾਈਕਲਾਂ ’ਤੇ ਆਏ ਹਨ। ਇਸ ਘਟਨਾ ਦੇ ਮਾਸਟਰ ਮਾਈਂਡ ਕੇਅਰਟੇਕਰ ਨੇ 4 ਲੋਕਾਂ ਨੂੰ ਸੁਪਾਰੀ ਦੇ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਧਿਆਣਾ ਪੁਲਿਸ ਅੱਜ ਦੁਪਹਿਰ ਤੱਕ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕਰੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments