HomePunjabਲੁਧਿਆਣਾ ਦੀ ਪੁਲਿਸ ਨੇ ਇਸ ਹੋਟਲ 'ਚ ਛਾਪਾ ਮਾਰ ਕੇ 25 ਗ੍ਰਾਮ...

ਲੁਧਿਆਣਾ ਦੀ ਪੁਲਿਸ ਨੇ ਇਸ ਹੋਟਲ ‘ਚ ਛਾਪਾ ਮਾਰ ਕੇ 25 ਗ੍ਰਾਮ ਹੈਰੋਇਨ ਕੀਤੀ ਬਰਾਮਦ

ਲੁਧਿਆਣਾ : ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ 2 ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਐਮ.ਆਈ.ਜੀ ਫਲੈਟ ਸੈਕਟਰ-32 ਦੇ ਕਟ ‘ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਮਨੀ ਨਾਮਕ ਵਿਅਕਤੀ ਜੋ ਆਪਣੇ ਸਾਥੀ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਦਾ ਹੈ।

ਐਸ.ਐਚ.ਓ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕੌਂਜੀ ਇਨ ਹੋਟਲ ‘ਤੇ ਛਾਪਾ ਮਾਰਿਆ ਅਤੇ ਉਥੋਂ ਪੁਲਿਸ ਨੇ ਮਨੀ ਗਰਗ ਅਤੇ ਆਦਰਸ਼ ਨੂੰ ਕਮਰੇ ‘ਚੋਂ ਕਾਬੂ ਕੀਤਾ, ਜਿਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments