Homeਦੇਸ਼ਲਖਨਊ 'ਚ ਅੱਜ ਹੋਵੇਗੀ ਭਾਰਤੀ ਕਿਸਾਨ ਯੂਨੀਅਨ ਦੀ ਮਹਾਪੰਚਾਇਤ

ਲਖਨਊ ‘ਚ ਅੱਜ ਹੋਵੇਗੀ ਭਾਰਤੀ ਕਿਸਾਨ ਯੂਨੀਅਨ ਦੀ ਮਹਾਪੰਚਾਇਤ

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ‘ਚ ਭਾਰਤੀ ਕਿਸਾਨ ਯੂਨੀਅਨ ਦੀ ਕਈ ਮੁੱਦਿਆਂ ‘ਤੇ ਸੋਮਵਾਰ ਯਾਨੀ ਅੱਜ  ਮਹਾਪੰਚਾਇਤ (Mahapanchayat) ਹੋਵੇਗੀ। ਇਸ ਮਹਾਪੰਚਾਇਤ ‘ਚ ਸੂਬੇ ਭਰ ਤੋਂ ਕਿਸਾਨ ਇਕੱਠੇ ਹੋਣਗੇ। ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ (Rakesh Tikat) ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੇ ਮਸਲਿਆਂ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਬੀਕੇਯੂ ਇੱਕ ਵਾਰ ਫਿਰ ਸੜਕਾਂ ‘ਤੇ ਉਤਰ ਰਹੀ ਹੈ।

ਲਖਨਊ ‘ਚ ਅੱਜ ਭਾਰਤੀ ਕਿਸਾਨ ਯੂਨੀਅਨ ਦੀ ਮਹਾਪੰਚਾਇਤ 
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੇ ਮੱਦੇਨਜ਼ਰ ਲਖਨਊ ਦੇ ਈਕੋ ਗਾਰਡਨ ‘ਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਸਭ ਤੋਂ ਮਹੱਤਵਪੂਰਨ ਮੁੱਦਾ MSP ‘ਤੇ ਗਾਰੰਟੀ ਦਾ ਹੈ। ਇਸ ਤੋਂ ਇਲਾਵਾ ਗੰਨੇ ਦੀ ਕੀਮਤ ਅਤੇ ਬਕਾਏ ਦੀ ਅਦਾਇਗੀ ਹੈ। ਇੱਥੋਂ ਤੱਕ ਕਿ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਨਹੀਂ ਕੀਤਾ ਗਿਆ। ਇਸ ਤਰ੍ਹਾਂ ਬੀਕੇਯੂ ਦੀ ਮਹਾਪੰਚਾਇਤ ਵਿੱਚ ਹੋਰ ਵੀ ਕਈ ਮੁੱਦੇ ਉਠਾਏ ਜਾਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments