Home ਸੰਸਾਰ ਪਾਕਿਸਤਾਨ ‘ਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ, ਤਿੰਨ ਮਾਸੂਮ ਬੱਚਿਆਂ ਦੀ...

ਪਾਕਿਸਤਾਨ ‘ਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ, ਤਿੰਨ ਮਾਸੂਮ ਬੱਚਿਆਂ ਦੀ ਮੌਤ

0

ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਗੈਸ ਸਿਲੰਡਰ ਦਾ ਧਮਾਕਾ ਇੱਕ ਪਰਿਵਾਰ ਲਈ ਕਾਲ ਬਣ ਗਿਆ। ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਵਿੱਚ ਗੈਸ ਸਿਲੰਡਰ ਫਟਣ ਤੋਂ ਬਾਅਦ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਸਮੇਤ ਇੱਕ ਹੋਰ ਬੱਚਾ ਜ਼ਖ਼ਮੀ ਹੋ ਗਿਆ। ਬਚਾਅ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੌਕੇ ‘ਤੇ ਪਹੁੰਚੀ ਬਚਾਅ ਟੀਮ

ਬਚਾਅ ਦਲ ਮੌਕੇ ‘ਤੇ ਪਹੁੰਚੇ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਤਲਾਸ਼ੀ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ।

ਬਚਾਅ ਅਧਿਕਾਰੀ ਅਨੁਸਾਰ, ਤਿੰਨਾਂ ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਸੀ, ਜਿੱਥੇ ਸੱਟਾਂ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਤਿੰਨੇ ਬੱਚੇ ਆਪਸ ਵਿੱਚ ਸਕੇ ਭਰਾ ਸਨ।

ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਔਰਤ ਅਤੇ ਬੱਚੇ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version