Homeਦੇਸ਼ਗਵਾਲੀਅਰ ’ਚ ਮੰਦਰ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ, 12 ਦੀ ਮੌਤ

ਗਵਾਲੀਅਰ ’ਚ ਮੰਦਰ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ, 12 ਦੀ ਮੌਤ

ਗਵਾਲੀਅਰ: ਨਰਾਤਿਆਂ ਦੌਰਾਨ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸੀਤਲਾ ਮਾਤਾ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨੂੰ ਝੋਨੇ ਨਾਲ ਭਰੇ ਇੱਕ ਬੇਕਾਬੂ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।

ਬੈਰੀਕੇਡ ਤੋੜ ਕੇ ਮੰਦਰ ਦੇ ਗੇਟ ਨਾਲ ਟਕਰਾਇਆ ਟਰੱਕ

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਰਾਤ ਕਰੀਬ 1:30 ਵਜੇ ਵਾਪਰਿਆ। ਛਿਨੋਰ ਵੱਲੋਂ ਮੰਦਰ ਨੂੰ ਜਾਣ ਵਾਲੀ ਸੜਕ ’ਤੇ ਢਲਾਨ ਹੋਣ ਕਾਰਨ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਸੀ।

ਇਸ ਦੌਰਾਨ ਝੋਨੇ ਨਾਲ ਭਰਿਆ ਇੱਕ ਟਰੱਕ ਪੁਲਸ ਦੇ ਚੈੱਕਪੁਆਇੰਟ ’ਤੇ ਪਹੁੰਚਿਆ। ਪੁਲਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਟਰੱਕ ਬੈਰੀਕੇਡ ਤੋੜ ਕੇ ਬੇਕਾਬੂ ਹੋ ਗਿਆ ਅਤੇ ਢਲਾਨ ਤੋਂ ਹੇਠਾਂ ਆਉਂਦਾ ਹੋਇਆ ਮੰਦਰ ਦੀ ਬਾਹਰੀ ਕੰਧ ਤੇ ਗੇਟ ਨਾਲ ਟਕਰਾ ਗਿਆ। ਇਸ ਦੀ ਲਪੇਟ ਵਿੱਚ ਆਉਣ ਕਾਰਨ ਸੜਕ ’ਤੇ ਮੌਜੂਦ ਕਈ ਸ਼ਰਧਾਲੂ ਹਾਦਸੇ ਦਾ ਸ਼ਿਕਾਰ ਹੋ ਗਏ।

39 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ

ਗਵਾਲੀਅਰ ਦੇ ਐੱਸ.ਐੱਸ.ਪੀ. ਧਰਮਵੀਰ ਸਿੰਘ ਮੁਤਾਬਕ, ਹਾਦਸੇ ਤੋਂ ਬਾਅਦ ਕੁੱਲ 39 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ 12 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 5 ਤੋਂ 6 ਲੋਕਾਂ ਦੀ ਹਾਲਤ ਗੰਭੀਰ ਦੱਸੀ ਗਈ ਹੈ ਅਤੇ ਉਨ੍ਹਾਂ ਨੂੰ ਫ੍ਰੈਕਚਰ ਹੋਏ ਹਨ। ਹੋਰ ਜ਼ਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਦੌਰਾਨ ਡਿਊਟੀ ’ਤੇ ਤਾਇਨਾਤ ਦੋ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦਾ ਇਲਾਜ ਜਾਰੀ ਹੈ।

ਟਰੱਕ ਦੀ ਤਕਨੀਕੀ ਜਾਂਚ ਕਰੇਗੀ RTO ਟੀਮ

ਗਵਾਲੀਅਰ ਦੀ ਕਲੈਕਟਰ ਰੁਚਿਕਾ ਚੌਹਾਨ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐਂਬੂਲੈਂਸਾਂ ਅਤੇ ਰਾਹਤ ਟੀਮਾਂ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਸੀ। ਜ਼ਖ਼ਮੀਆਂ ਦੇ ਇਲਾਜ ਲਈ ਸੀਟੀ ਸਕੈਨ ਅਤੇ ਐਕਸ-ਰੇ ਸਮੇਤ ਲੋੜੀਂਦੀਆਂ ਜਾਂਚਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਸ਼ਾਸਨ ਵੱਲੋਂ ਟਰੱਕ ਦੀ ਤਕਨੀਕੀ ਜਾਂਚ ਲਈ RTO ਦੀ ਟੀਮ ਵੀ ਭੇਜੀ ਗਈ ਹੈ। ਜਾਂਚ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹਾਦਸਾ ਵਾਹਨ ਵਿੱਚ ਕਿਸੇ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments