Homeਪੰਜਾਬਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਮਰਹੂਮ ਗਾਇਕ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ...

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਮਰਹੂਮ ਗਾਇਕ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਖੰਨਾ ਤੋਂ ਕੀਤਾ ਗ੍ਰਿਫ਼ਤਾਰ

ਖੰਨਾ :  ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਹ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ੀ ਦੇ ਲਈ ਪ੍ਰੇਮ ਵੈਸ਼ਨੋ ਢਾਬਾ ਪਹੁੰਚੇ ਸਨ। ਇਸ ਦੌਰਾਨ ਬਰਨਾਲਾ ਪੁਲਿਸ ਦੀ ਇੱਕ ਟੀਮ ਨੇ ਉਨ੍ਹਾਂ ਹਿਰਾਸਤ ਵਿੱਚ ਲੈ ਲਿਆ। ਬਰਨਾਲਾ ਪੁਲਿਸ ਨੇ ਖੰਨਾ ਸਿਟੀ ਪੁਲਿਸ ਸਟੇਸ਼ਨ ਨੂੰ ਇਸ ਦੀ ਸੂਚਨਾ ਦਿੱਤੀ, ਇਸ ਤੋਂ ਬਾਅਦ ਪੁਲਿਸ ਸਟੇਸ਼ਨ ਵਿੱਚ ਇੱਕ ਡੀ.ਡੀ.ਆਰ. ਦਰਜ ਕੀਤੀ ਗਈ। ਇਸ ਦੇ ਬਾਅਦ ਪੁਲਿਸ ਟੀਮ ਸੌਦਾਗਰ ਸਿੰਘ ਨੂੰ ਬਰਨਾਲਾ ਲੈ ਗਈ। ਉਸ ਤੋਂ 12 ਸਤੰਬਰ ਦੀ ਰਾਤ ਨੂੰ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਦੀ ਜਾਂਚ ਹੁਣ ਸ਼ਗਨਪ੍ਰੀਤ ਦੇ ਪਰਿਵਾਰ ਤੱਕ ਪਹੁੰਚੀ

ਪੁਲਿਸ ਦੀ ਜਾਂਚ ਹੁਣ ਸ਼ਗਨਪ੍ਰੀਤ ਸਿੰਘ ਦੇ ਪਰਿਵਾਰ ਤੱਕ ਪਹੁੰਚ ਗਈ ਹੈ। ਹਾਲਾਂਕਿ, ਸੌਦਾਗਰ ਸਿੰਘ ਦੀ ਇਸ ਮਾਮਲੇ ਵਿੱਚ ਕੀ ਭੂਮਿਕਾ ਹੈ, ਇਸ ਦਾ ਖੁਲਾਸਾ ਪੁੱਛਗਿੱਛ ਤੋਂ ਬਾਅਦ ਹੀ ਹੋਵੇਗਾ। ਇਸ ਤੋਂ ਪਹਿਲਾਂ, ਖੰਨਾ ਵਿੱਚ ਗੋਲੀਬਾਰੀ ਅਤੇ ਜਬਰਦਸਤੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਗਨਪ੍ਰੀਤ ਦੇ ਮਾਪਿਆਂ ਨੂੰ ਨਾਮਜ਼ਦ ਕਰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਨ੍ਹਾਂ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦੇ ਮਾਤਾ-ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਖੰਨਾ ਪੁਲਿਸ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਦੇ ਲਈ ਹਾਈ ਕੋਰਟ ਨੇ ਹਾਲ ਹੀ ਵਿੱਚ ਡੀਆਈਜੀ ਪੱਧਰ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਅਗਲੇ ਹੀ ਦਿਨ, ਸੌਦਾਗਰ ਸਿੰਘ ਦੀ ਗ੍ਰਿਫ਼ਤਾਰੀ ਸਾਹਮਣੇ ਆਈ ਹੈ। ਖੰਨਾ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਸੰਦੀਪ ਕੁਮਾਰ ਨੇ ਸੌਦਾਗਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments