Home ਪੰਜਾਬ ਪਰਵਿੰਦਰ ਝੋਟਾ ਦੇ ਦੋਵੇਂ ਬੱਚਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਪਰਵਿੰਦਰ ਝੋਟਾ ਦੇ ਦੋਵੇਂ ਬੱਚਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

0

ਸੰਗਰੂਰ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦਰਦਨਾਕ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿੱਚ ਕਲਗੀਧਰ ਟਰੱਸਟ ਬੱਡੂ ਸਾਹਿਬ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਕਲਗੀਧਰ ਟਰੱਸਟ ਬੱਡੂ ਸਾਹਿਬ ਦੇ ਉੱਪ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਅਕਾਲ ਚਲਾਣੇ ‘ਤੇ ਰੋਹ ਦਾ ਪ੍ਰਗਟਾਵਾ ਕਰ ਰਹੇ ਪਰਿਵਾਰਕ ਮੈਂਬਰਾਂ ਅਤੇ ਮਾਪਿਆਂ ਨੂੰ ਮਿਲੇ । ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ ਵਿੱਚ ਪੜ੍ਹਦੇ ਹਨ। ਇਸ ਲਈ ਦੋਵਾਂ ਬੱਚਿਆਂ ਦੀ 12ਵੀਂ ਜਮਾਤ ਤੱਕ ਦੀ ਸਾਰੀ ਟਿਊਸ਼ਨ ਫੀਸ ਮੁਆਫ਼ ਕਰ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਭਵਿੱਖ ਵਿੱਚ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।

ਭਾਈ ਜਗਜੀਤ ਸਿੰਘ ਜੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬੱਚਿਆਂ ਨੂੰ ਵਿੱਦਿਆ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਕੇ ਭਵਿੱਖ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਵਰਨਣਯੋਗ ਹੈ ਕਿ ਕਲਗੀਧਰ ਟਰੱਸਟ ਬੱਡੂ ਸਾਹਿਬ ਵੱਖ-ਵੱਖ ਸਮਿਆਂ ‘ਤੇ ਸਮਾਜ ‘ਚ ਪੈਦਾ ਹੋਏ ਔਖੇ ਹਾਲਾਤਾਂ ‘ਚ ਲੋੜਵੰਦਾਂ ਦੀ ਸੇਵਾ ਕਰਦਾ ਰਿਹਾ ਹੈ । ਟਰੱਸਟ ਵੱਲੋਂ ਸਿੱਖਿਆ, ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ ਕੀਤੇ ਗਏ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਦੀ ਔਖੀ ਘੜੀ ਵਿੱਚ ਮਦਦ ਕਰਨ ਦੇ ਨਾਲ-ਨਾਲ ਬੱਚਿਆਂ ਦੇ ਭਵਿੱਖ ਨੂੰ ਸੁਧਾਰਨ ਵੱਲ ਇੱਕ ਅਹਿਮ ਕਦਮ ਹਨ।

NO COMMENTS

LEAVE A REPLY

Please enter your comment!
Please enter your name here

Exit mobile version