ਸਰਹਿੰਦ: ਗਣਤੰਤਰ ਦਿਵਸ ਸਮਾਰੋਹ ਤੋਂ ਸਿਰਫ਼ 48 ਘੰਟੇ ਪਹਿਲਾਂ, ਪੰਜਾਬ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਧਮਾਕਾ ਸਰਹਿੰਦ ਰੇਲਵੇ ਲਾਈਨ ‘ਤੇ ਕੀਤਾ ਗਿਆ ਹੈ।
ਇਸ ਘਟਨਾ ਵਿੱਚ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ ਹੈ ਜਦੋਂ ਕਿ ਮਾਲ ਗੱਡੀ ਦੇ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਬੀਤੀ ਦੇਰ ਰਾਤ ਹੋਇਆ। ਇਸ ਧਮਾਕੇ ਵਿੱਚ ਮਾਲ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ, ਜੇਕਰ ਪਸੇਂਜਰ ਟ੍ਰੇਨ ਇਸਦਾ ਸ਼ਿਕਾਰ ਹੁੰਦੀ ਤਾਂ ਨੁਕਸਾਨ ਹੋਰ ਵੀ ਜ਼ਿਆਦਾ ਹੋ ਸਕਦਾ ਸੀ।
ਸਥਾਨਕ ਲੋਕਾਂ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9.30 ਵਜੇ ਇੱਕ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ। ਇਹ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸਦੀ ਆਵਾਜ਼ ਢਾਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।











