Homeਪੰਜਾਬਡੇਰਾ ਬਾਬਾ ਨਾਨਕ ’ਚ BSF ਦੀ ਵੱਡੀ ਕਾਰਵਾਈ...

ਡੇਰਾ ਬਾਬਾ ਨਾਨਕ ’ਚ BSF ਦੀ ਵੱਡੀ ਕਾਰਵਾਈ…

ਡੇਰਾ ਬਾਬਾ ਨਾਨਕ: ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡ੍ਰੋਨ ਗਤੀਵਿਧੀ ਦਾ ਪਤਾ ਲਗਾਉਣ ਤੋਂ ਬਾਅਦ ਸਰਚ ਆਪ੍ਰੇਸ਼ਨ ਚਲਾ ਕੇ ਇੱਕ ਡ੍ਰੋਨ ਅਤੇ ਕੁਝ ਮੈਗਜ਼ੀਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਬਸੰਤਰ ’ਤੇ ਤਾਇਨਾਤ ਜਵਾਨਾਂ ਨੇ ਬੀਤੀ ਰਾਤ ਸਰਹੱਦੀ ਇਲਾਕੇ ਵਿੱਚ ਡ੍ਰੋਨ ਦੀ ਹਲਚਲ ਨੋਟ ਕੀਤੀ। ਇਸ ਤੋਂ ਬਾਅਦ ਜਵਾਨਾਂ ਵੱਲੋਂ ਐਂਟੀ-ਡ੍ਰੋਨ ਪ੍ਰਬੰਧਾਂ ਦੀ ਮਦਦ ਨਾਲ ਨਿਗਰਾਨੀ ਕੀਤੀ ਗਈ।

ਅਗਲੇ ਪੜਾਅ ਵਿੱਚ ਭਾਰਤੀ ਖੇਤਰ ਵਿੱਚ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਇੱਕ ਡ੍ਰੋਨ ਅਤੇ ਤਿੰਨ-ਚਾਰ ਮੈਗਜ਼ੀਨ ਬਰਾਮਦ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਡ੍ਰੋਨ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਆਇਆ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੇਰਾ ਬਾਬਾ ਨਾਨਕ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੇ ਗਏ ਸਾਮਾਨ ਸਬੰਧੀ ਪੁਲਿਸ ਅਤੇ ਬੀਐਸਐਫ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਸਰਹੱਦ ’ਤੇ ਡ੍ਰੋਨ ਰਾਹੀਂ ਹੋਣ ਵਾਲੀ ਗਤੀਵਿਧੀ ਨੂੰ ਦੇਖਦੇ ਹੋਏ ਬੀਐਸਐਫ ਵੱਲੋਂ ਇਲਾਕੇ ਵਿੱਚ ਨਿਗਰਾਨੀ ਅਤੇ ਸਰਚ ਮੁਹਿੰਮ ਹੋਰ ਤੇਜ਼ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments