HomeਪੰਜਾਬLPU 'ਚ ਹਿੰਸਕ ਘਟਨਾਵਾਂ ਤੋਂ ਬਾਅਦ ਵੱਡਾ ਫ਼ੈਸਲਾ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ‘ਚ ਹਿੰਸਕ ਘਟਨਾਵਾਂ ਤੋਂ ਬਾਅਦ ਵੱਡਾ ਫ਼ੈਸਲਾ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਮਾਮਲਾ ਲਗਾਤਾਰ ਗਰਮ ਹੋ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੂਚਨਾ ਮਿਲੀ ਹੈ ਕਿ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਕੈਂਪਸ ਵਿੱਚ ਹੰਗਾਮਾ ਅਤੇ ਭੰਨਤੋੜ ਤੋਂ ਬਾਅਦ ਅਫਵਾਹਾਂ ਨੂੰ ਰੋਕਣ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ 28 ਸਤੰਬਰ ਤੋਂ ਸਾਰੀਆਂ ਜਮਾਤਾਂ ਨੂੰ 10 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਮਿਡ ਟਰਮ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਵੱਖ-ਵੱਖ ਰਾਜਾਂ ਤੋਂ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਆਏ ਕਈ ਵਿਦਿਆਰਥੀ ਘਰ ਪਰਤ ਰਹੇ ਹਨ। ਧਿਆਨ ਯੋਗ ਹੈ ਕਿ ਐਤਵਾਰ ਦੇਰ ਰਾਤ ਐਲ.ਪੀ.ਯੂ. ਕੈਂਪਸ ਵਿੱਚ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਹੋਈ ਸੀ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ ਅਤੇ ਅੱਗ ਲਗਾ ਦਿੱਤੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments