Home ਪੰਜਾਬ ਫਾਜ਼ਿਲਕਾ ‘ਚ ਸਾਈਬਰ ਠੱਗਾਂ ਦਾ ਵੱਡਾ ਕਾਰਨਾਮਾ

ਫਾਜ਼ਿਲਕਾ ‘ਚ ਸਾਈਬਰ ਠੱਗਾਂ ਦਾ ਵੱਡਾ ਕਾਰਨਾਮਾ

0

ਫਾਜ਼ਿਲਕਾ: ਫਾਜ਼ਿਲਕਾ ਵਿੱਚ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਦੀ ਪੁਲਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਨਾਲ ਠੱਗੀ ਕਰਨ ਵਾਲੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਸੈਯਦ ਵਾਲਾ, ਅਬੋਹਰ ਦੇ ਰਹਿਣ ਵਾਲੇ ਸੰਜੇ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ 6 ਲੱਖ 35 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version